37.9 C
Patiāla
Monday, May 13, 2024

ਪੰਜਾਬ ’ਚ ਠੰਢ ਬਰਕਰਾਰ ਤੇ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

Must read


ਚੰਡੀਗੜ੍ਹ, 31 ਦਸੰਬਰ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਜਾਰੀ ਹੈ। ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੀ ਰਾਤ ਦਾ ਤਾਪਮਾਨ 4.3 ਡਿਗਰੀ ਰਿਕਾਰਡ ਕੀਤਾ ਗਿਆ, ਜਦੋਂ ਕਿ ਗੁਰਦਾਸਪੁਰ, ਮੁਕਤਸਰ ਅਤੇ ਨਵਾਂਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.4 ਡਿਗਰੀ, 4.7 ਡਿਗਰੀ ਅਤੇ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ, ਮੁਹਾਲੀ ਵਿੱਚ 8.8 ਡਿਗਰੀ, ਜਲੰਧਰ ਵਿੱਚ 6.3 ਡਿਗਰੀ ਅਤੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਦਾ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ‘ਚ ਸਿਰਸਾ ‘ਚ 6.6 ਡਿਗਰੀ, ਕਰਨਾਲ ‘ਚ 8.4 ਡਿਗਰੀ, ਅੰਬਾਲਾ ‘ਚ 8.9 ਡਿਗਰੀ, ਕੈਥਲ ‘ਚ 7.9 ਡਿਗਰੀ, ਫਤਿਹਾਬਾਦ ‘ਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article