20.5 C
Patiāla
Thursday, May 2, 2024

‘ਆਪ’ ਦੇ ਰਾਜ ’ਚ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋਈ: ਬਾਜਵਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਦਸੰਬਰ

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਲ ਦੇ ਅੰਤ ਵਿੱਚ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੇ ਹੋਏ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ‘ਆਪ’ ਜ਼ਿਆਦਾਤਰ ਖੇਤਰਾਂ ਵਿੱਚ ਸਾਰਥਕ ਕੰਮ ਕਰਨ ਵਿੱਚ ਅਸਫ਼ਲ ਰਹੀ ਹੈ। ਬਾਜਵਾ ਨੇ ਕਿਹਾ, ‘‘ਅਸਲ ਵਿੱਚ ‘ਆਪ’ ਸਰਕਾਰ ਨੇ ਆਪਣੇ ਸ਼ਾਸਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗ਼ਲਤ ਨੀਤੀਆਂ, ਗ਼ਲਤ ਵਿਕਲਪਾਂ ਅਤੇ ਪੂਰੀ ਤਰ੍ਹਾਂ ਨਾਲ ਢਿੱਲੇ ਰਵੱਈਏ ਨਾਲ ਸੂਬੇ ਦੀ ਤਰੱਕੀ ਨੂੰ ਬੈਕ ਗੇਅਰ ਵਿੱਚ ਪਾ ਦਿੱਤਾ ਹੈ।’’

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਦਿੱਤੇ ਆਪਣੇ ਭਰੋਸੇ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ। ਇਹ ਸਰਕਾਰ ਨਾ ਤਾਂ ਸੂਬੇ ਦੀ ਆਰਥਿਕ ਸਥਿਤੀ ਨੂੰ ਉੱਚਾ ਚੁੱਕ ਸਕੀ ਹੈ, ਜੋ ਪਹਿਲਾਂ ਹੀ ਤੰਗੀ ਨਾਲ ਜੂਝ ਰਹੀ ਹੈ ਅਤੇ ਨਾ ਹੀ ਇਹ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਧਾਰ ਸਕੀ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਹਿਰਾਂ ਨੇ ਅਨੁਮਾਨ ਲਗਾਇਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਕਰਜ਼ਾ 3 ਲੱਖ ਕਰੋੜ ਰੁਪਏ ਨੂੰ ਪਾਰ ਕਰ ਜਾਵੇਗਾ ਜਦਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਵਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਰੋਤਾਂ ਤੋਂ ਮਾਲੀਆ ਪੈਦਾ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਾਅਦੇ ਅਤੇ ਗਾਰੰਟੀਆਂ ਸਪਸ਼ਟ ਤੌਰ ’ਤੇ ਅਸਫ਼ਲ ਸਾਬਤ ਹੋਈਆਂ ਹਨ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਗਈ ਹੈ। ਬੰਦੂਕ ਨਾਲ ਸਬੰਧਤ ਅਪਰਾਧ ਵਧ ਰਹੇ ਹਨ। ਸ੍ਰੀ ਬਾਜਵਾ ਨੇ ‘ਆਪ’ ਸਰਕਾਰ ਨੂੰ ਜ਼ੀਰਾ ਵਿੱਚ ਸ਼ਰਾਬ ਦੀ ਡਿਸਟਿਲਰੀ ਖ਼ਿਲਾਫ਼ ਪ੍ਰਦਰਸ਼ਨ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਲਈ ਵੀ ਜ਼ਿੰਮੇਵਾਰ ਠਹਿਰਾਇਆ, ਨਤੀਜੇ ਵਜੋਂ ਉੱਥੇ ਸਥਿਤੀ ਵਿਗੜ ਗਈ ਹੈ।





News Source link

- Advertisement -

More articles

- Advertisement -

Latest article