25 C
Patiāla
Monday, April 29, 2024

ਸੋਨ ਤਗਮਾ ਜੇਤੂ ਵਿਦਿਆਰਥੀ ਦਾ ਸਕੂਲ ਪੁੱਜਣ ’ਤੇ ਸਨਮਾਨ

Must read


ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਜਨਵਰੀ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬੀ. ਏ. ਤੀਜੇ ਸਾਲ ਦੇ ਵਿਦਿਆਰਥੀ ਪਰਦੀਪ ਸਿੰਘ ਨੇ ਕੌਮੀ ਪੱਧਰ ’ਤੇ ਹੋਈ ਗੱਤਕਾ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ ਹੈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਪਰਦੀਪ ਸਿੰਘ ਨੇ 26 ਦਸੰਬਰ ਨੂੰ ਦਿੱਲੀ ਦੇ ਕਾਮਨਵੈਲਥ ਸਟੇਡੀਅਮ ਵਿੱਚ ਹੋਈਆਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀਆਂ ਨੈਸ਼ਨਲ ਖੇਡਾਂ ਵਿੱਚ ਫਰੀ ਸੋਟੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਇਸ ਵਿਦਿਆਰਥੀ ਦਾ ਕਾਲਜ ਪਹੁੰਚਣ ’ਤੇ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਗੀਆਂ, ਸਕੱਤਰ ਜਗਵਿੰਦਰ ਸਿੰਘ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਸਨਮਾਨ ਕੀਤਾ। ਇਸ ਮੌਕੇ ਪ੍ਰੋ. ਅਮਰਜੀਤ ਸਿੰਘ , ਪ੍ਰੋ. ਪ੍ਰਿਤਪਾਲ ਸਿੰਘ, ਡਾ. ਮਮਤਾ ਅਰੋੜਾ ਅਤੇ ਪ੍ਰੋ. ਸੁਨੀਤਾ ਰਾਣੀ ਆਦਿ ਹਾਜ਼ਰ ਸਨ।





News Source link

- Advertisement -

More articles

- Advertisement -

Latest article