33.5 C
Patiāla
Friday, May 3, 2024

ਸੰਗਰੂਰ: ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ 7 ਨੂੰ ਮਾਨ ਦੀ ਕੋਠੀ ਕਰਨਗੇ ਘਿਰਾਓ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 4 ਜਨਵਰੀ

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਅੱਜ ਪੰਜਾਬ ਸਰਕਾਰ ਖ਼ਿਲਾਫ਼ ਵਿਖਾਵਾ ਕਰਦਿਆਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਸੂਬਾ ਪੱਧਰੀ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਵਿਖਾਵਾਕਾਰੀਆਂ ਨੇ ਪੰਜਾਬ ਸਰਕਾਰ ’ਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਅਤੇ ਹੋਰ ਲਾਭ ਦੇਣ ਲਈ ਟਾਲ ਮਟੋਲ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮੁੱਖ ਮੰਤਰੀ ਅਤੇ ਸਾਰੇ ਮੰਤਰੀਆਂ ਦੇ ਹਰ ਪ੍ਰੋਗਰਾਮ ਦਾ ਘਿਰਾਓ ਕੀਤਾ ਜਾਵੇਗਾ। ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕੱਠੇ ਹੋਣ ਮਗਰੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਗੀਤਾ ਰਾਣੀ, ਪਿ੍ੰਸੀਪਲ ਸਵਰਨਜੀਤ ਕੌਰ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਟਾਫ ਅਤੇ ਸੇਵਾ ਮੁਕਤ ਸਟਾਫ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਕਾਰਨ ਪੰਜਾਬ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ ਮਜਬੂਰ ਹੋ ਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਯੂਨੀਅਨ ਵੱਲੋਂ ਪੰਜਾਬ ਦੇ ਏਡਿਡ ਸਕੂਲਾਂ ਦੇ ਸਮੂਹ ਅਧਿਆਪਕ ਅਤੇ ਪੈਨਸ਼ਨਰ ਵਲੋਂ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਨੁਮਾਇੰਦੇ ਬਲਜੀਤ ਕੌਰ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤਰੁੰਤ ਨਾ ਲਾਗੂ ਕੀਤੀ ਤਾਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਹਰੇਕ ਪ੍ਰੋਗਰਾਮ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੀ ਐਕਸ਼ਨ ਕਮੇਟੀ ਦੇ ਮੈਂਬਰ ਰਵਿੰਦਰਜੀਤ ਪੁਰੀ, ਜ਼ਿਲਾ ਪ੍ਰਧਾਨ ਲਖਵੀਰ ਸਿੰਘ, ਜ਼ਿਲਾ ਜਨਰਲ ਸਕੱਤਰ ਮਿਸਰਾ ਸਿੰਘ ਅਤੇ ਅਵਤਾਰ ਸਿੰਘ, ਪ੍ਰਿੰਸੀਪਲ ਮਧੂ ਬਾਲਾ, ਅਵਤਾਰ ਸਿੰਘ, ਮੈਂਡਮ ਮੋਨਿਕਾ, ਕੇਵਲ ਕਿ੍ਸ਼ਨ, ਮੈਡਮ ਕਮਲੇਸ਼, ਮੈਡਮ ਜੋਸਨਾਂ,ਰਾਮ ਸਿੰਘ ਅਤੇ ਸੁਸ਼ੀਲ ਕੁਮਾਰ ਹਾਜ਼ਰ ਸਨ।





News Source link

- Advertisement -

More articles

- Advertisement -

Latest article