24.2 C
Patiāla
Monday, April 29, 2024

ਮੈਲਬਰਨ: ਸੜਕ ਹਾਦਸੇ ’ਚ ਚਾਰ ਭਾਰਤੀ ਨੌਜਵਾਨ ਹਲਾਕ; ਡਰਾਈਵਰ ਜ਼ਖ਼ਮੀ

Must read


ਤੇਜਸ਼ਦੀਪ ਸਿੰਘ ਅਜਨੌਦਾ
ਮੈਲਬਰਨ, 5 ਜਨਵਰੀ

ਇੱਥੋਂ ਕਰੀਬ ਦੋ ਸੌ ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਵਾਪਰੇ ਹਾਦਸੇ ਦੌਰਾਨ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਖੇਤਾਂ ਵਿੱਚੋਂ ਕੰਮ ਕਰਕੇ ਪਰਤ ਰਹੇ ਇਨ੍ਹਾਂ ਨੌਜਵਾਨਾਂ ਦੀ ਗੱਡੀ ਇੱਕ ਚੁਰਾਹੇ ’ਤੇ ਦੂਜੀ ਕਾਰ ਨਾਲ ਇੰਨੀ ਬੁਰੀ ਤਰ੍ਹਾਂ ਟਕਰਾਈ ਕਿ ਚਾਰ ਜਣਿਆਂ ਦੀ ਮੌਕੇ ਉੱਤੇ ਮੌਤ ਹੋ ਗਈ, ਜਦਕਿ ਇੱਕ ਨੂੰ ਹਵਾਈ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਫਿਲਹਾਲ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ, ਜਿਨ੍ਹਾਂ ਵਿੱਚੋਂ ਦੋ ਦੀ ਉਮਰ 40 ਸਾਲ ਦੇ ਨੇੜੇ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਸਿਰਫ ਗੱਡੀ ਦਾ ਚਾਲਕ ਹਰਿੰਦਰ ਰੰਧਾਵਾ ਜਿਊਂਦਾ ਬਚਿਆ ਹੈ, ਜੋ ਜ਼ੇਰੇ ਇਲਾਜ ਹੈ। ਪੁਲੀਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।





News Source link

- Advertisement -

More articles

- Advertisement -

Latest article