36 C
Patiāla
Friday, March 29, 2024

25 ਲੱਖ ਲੁੱਟਣ ਵਾਲੇ ਕਾਂਡ ਦਾ ਮੁੱਖ ਸਰਗਨਾ ਕਾਬੂ

Must read


ਖੰਨਾ (ਨਿੱਜੀ ਪੱਤਰ ਪ੍ਰੇਰਕ): ਸਥਾਨ ਪੁਲੀਸ ਨੇ ਅੱਜ ਖੰਨਾ ਨੇੜਲੇ ਪਿੰਡ ਰੋਹਣੋਂ ਖੁਰਦ ਵਾਸੀ ਕਿਸਾਨ ਸੱਜਣ ਸਿੰਘ ਦੇ ਘਰ ਨਕਲੀ ਇਨਕਮ ਟੈਕਸ ਅਧਿਕਾਰੀ ਬਣ ਕੇ ਰੇਡ ਮਾਰਨ ਅਤੇ 25 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਰੋਹ ਦਾ ਮੁਖੀ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਉਰਫ਼ ਗੁਰਚੰਦ ਸਿੰਘ ਉਰਫ਼ ਚੰਦ ਵਾਸੀ ਪਮਾਲੀ (ਲੁਧਿਆਣਾ) ਵਜੋਂ ਹੋਈ ਹੈ, ਜੋ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਵੀ ਜੁੜਿਆ ਰਿਹਾ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾਂ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਨੌਂ ਮੈਂਬਰੀ ਗਰੋਹ ਦੇ ਪੰਜ ਮੈਂਬਰ ਪੁਲੀਸ ਵੱਲੋਂ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕੇ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲੀਸ ਨੇ ਬੀਐੱਮਡਬਲਿਯੂ, ਇਨੋਵਾ, ਆਈ-20 ਕਾਰਾਂ ਸਣੇ ਤਿੰਨ ਹੋਰ ਕਾਰਾਂ ਅਤੇ 12 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਇਸ ਵਾਰਦਾਤ ਦੇ ਮਾਸਟਰ ਮਾਈਂਡ ਗੁਰਚਰਨ ਸਿੰਘ ਤੇ ਹਰਪ੍ਰੀਤ ਸਿੰਘ ਗਿੱਲ ਵਾਸੀ ਤਾਜਪੁਰ ਰੋਡ ਲੁਧਿਆਣਾ ਹਨ, ਜਿਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਸੱਜਣ ਸਿੰਘ ਦੇ ਘਰ ਵਿੱਚ ਨਕਦੀ ਮੌਜੂਦ ਹੈ।





News Source link

- Advertisement -

More articles

- Advertisement -

Latest article