38 C
Patiāla
Friday, May 3, 2024

ਪੰਜਾਬ ਸਰਕਾਰ ਨੇ ਠੰਢ ਕਾਰਨ ਸਕੂਲਾਂ ’ਚ ਛੁੱਟੀਆਂ 14 ਤੱਕ ਵਧਾਈਆਂ

Must read


ਚੰਡੀਗੜ੍ਹ, 6 ਜਨਵਰੀ

ਕੜਾਕੇ ਦੀ ਠੰਢ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਪਹਿਲਾਂ ਕੀਤੇ ਐਲਾਨ ਅਨੁਸਾਰ 9 ਜਨਵਰੀ ਨੂੰ ਸ਼ੁਰੂ ਹੋਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ 9 ਜਨਵਰੀ ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। -ਏਐੱਨਆਈ





News Source link

- Advertisement -

More articles

- Advertisement -

Latest article