20.6 C
Patiāla
Tuesday, April 30, 2024

ਰਾਜਸਥਾਨ ’ਚ ਵੀ ਗੁਰਦੁਆਰਾ ਪ੍ਰਬੰਧਾਂ ਵਿੱਚ ਦਖਲ ਦੇ ਰਿਹੈ ਕੇਂਦਰ: ਧਾਮੀ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 8 ਜਨਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਮੁੱਚੇ ਪੰਥ ਨੂੰ ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ’ਤੇ ਸਰਕਾਰ ਰਾਜਸਥਾਨ ’ਚ ਵੀ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਲੱਗੀ ਹੈ। ਉਹ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੇ ਮਾਤਾ ਦੇ ਭੋਗ ਸਮਾਗਮ ’ਚ ਸ਼ਮੂਲੀਅਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਆਸਅਰਾਈਆਂ ਦੇ ਚੱਲਦਿਆਂ ਸਿੱਖ ਭਾਈਚਾਰੇ ਨੂੰ ਸੁਚੇਤ ਕੀਤਾ ਗਿਆ ਸੀ ਕਿ ਭਾਜਪਾ ਦੀ ਸਰਕਾਰ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਅਤੇ ਸਿੱਖ ਪੰਥ ਨੂੰ ਛੋਟਾ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸਰਕਾਰ ਦੀ ਚਾਲ ਦੇਰ ਨਾਲ ਸਮਝ ਆਈ ਹੈ। ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਅਕਾਲ ਤਖਤ ਦੀ ਸਰਬਉੱਚਤਾ ਨੂੰ ਵੀ ਚੈਲੰਜ ਕਰਨ ’ਤੇ ਲੱਗੀਆਂ ਹੋਈਆਂ ਹਨ, ਜਿਸ ਕਰਕੇ ਸੰਗਤ ਨੂੰ ਅਜਿਹੀਆਂ ਚਾਲਾਂ ਤੋਂ ਸੁਚੇਤ ਰਹਿਣਾ ਹੋਵੇਗਾ। ਉਨ੍ਹਾਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਹੋਰ ਵੀ ਮੌਜੂਦ ਸਨ।





News Source link

- Advertisement -

More articles

- Advertisement -

Latest article