44.3 C
Patiāla
Tuesday, May 21, 2024

ਸੀਤਾਰਾਮਨ ਨੇ 2500 ਕਰੋੜ ਦੇ ਕਰਜ਼ੇ ਵੰਡੇ

Must read


ਕੋਟਾ, 8 ਜਨਵਰੀ 

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਇੱਥੇ ਰੇਹੜੀ-ਫੜ੍ਹੀ ਵਾਲਿਆਂ, ਛੋਟੇ ਉੱਦਮੀਆਂ ਅਤੇ ਪਸ਼ੂ ਪਾਲਕਾਂ ਨੂੰ 2500 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਓਮ ਬਿਰਲਾ ਵੀ ਮੌਜੂਦ ਸਨ। ਇਹ ਕਰਜ਼ੇ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਮੁਦਰਾ ਯੋਜਨਾ ਅਤੇ ਪਸ਼ੂਪਾਲਕ ਕਿਸਾਨ ਕਰੈਡਿਟ ਕਾਰਡ ਸਕੀਮਾਂ ਤਹਿਤ ਦਿੱਤੇ ਗਏ ਹਨ। ਇਸ ਮੌਕੇ ਦਸਹਿਰਾ ਮੈਦਾਨ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਤਹਿਤ ਕਰਜ਼ਿਆਂ ਲਈ ਖ਼ੁਦ ਗਾਰੰਟੀ ਦਿੱਤੀ ਹੈ ਇਸ ਕਰਕੇ ਕਿਸੇ ਨੂੰ ਗਾਰੰਟੀ ਲਈ ਕੋਈ ਦਸਤਾਵੇਜ਼ ਦਿਖਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਲਗਪਗ 68 ਹਜ਼ਾਰ ਕਰੋੜ ਦੇ ਕਰਜ਼ ਦਿੱਤੇ ਜਾ ਰਹੇ ਹਨ। ਕਈ ਹੋਰ ਲੋਕਾਂ ਨੂੰ ਵੱਖ-ਵੱਖ ਕਾਰੋਬਾਰਾਂ ਅਤੇ ਖੇਤੀ ਉਦੇਸ਼ਾਂ ਲਈ ਵੀ ਕਰਜ਼ੇ ਦਿੱਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਔਰਤਾਂ ਨੂੰ ਆਪਣੇ ਖੇਤਰਾਂ ਵਿੱਚ ਕਿਸਾਨ ਉਤਪਾਦਕ ਸੰਗਠਨ (ਐੱਫਪੀਓ) ਬਣਾਉਣ ਅਤੇ ਆਪਣੇ ਪਿੰਡਾਂ ਵਿੱਚ ਸਟੋਰੇਜ ਅਤੇ ਪ੍ਰੋਸੈਸਿੰਗ ਇਕਾਈਆਂ ਸਥਾਪਤ ਕਰਨ ਲਈ ਬੈਂਕਾਂ ਤੋਂ ਕਰਜ਼ ਲੈਣ ਦੀ ਅਪੀਲ ਕੀਤੀ। ਇਸ ਮੌਕੇ ਕੋਟਾ-ਬੂੰਦੀ ਤੋਂ ਸੰਸਦ ਮੈਂਬਰ ਓਮ ਬਿਰਲਾ ਨੇ ਰੇਹੜੀ-ਫੜ੍ਹੀ ਵਾਲਿਆਂ, ਛੋਟੇ ਉੱਦਮੀਆਂ ਅਤੇ ਪਸ਼ੂ ਪਾਲਕਾਂ ਨੂੰ ਆਪਣਾ ਕੰਮ ਵਧਾਉਣ ਲਈ ਵੱਖ ਵੱਖ ਸਰਕਾਰ ਯੋਜਨਾਵਾਂ ਤਹਿਤ ਕਰਜ਼ਾ ਲੈਣ ਦੀ ਅਪੀਲ ਕੀਤੀ। -ਪੀਟੀਆਈ



News Source link

- Advertisement -

More articles

- Advertisement -

Latest article