29.7 C
Patiāla
Monday, May 6, 2024

ਬਿਹਾਰ ’ਚ ਟਰੱਕ ਨੇ ਥ੍ਰੀਵ੍ਹੀਲਰ ਨੂੰ ਟੱਕਰ ਮਾਰੀ, ਪਰਿਵਾਰ ਦੇ 8 ਜੀਆਂ ਦੀ ਮੌਤ

Must read


ਪਟਨਾ, 10 ਜਨਵਰੀ

ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਟਰੱਕ ਵੱਲੋਂ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰਨ ਕਾਰਨ ਦੋ ਬੱਚਿਆਂ ਸਣੇ ਪਰਿਵਾਰ ਦੇ ਅੱਠ ਜੀਆਂ ਦੀ ਮੌਤ ਹੋ ਗਈ। ਮ੍ਰਿਤਕ ਖੇਰੀਆ ਪਿੰਡ ਦੇ ਰਹਿਣ ਵਾਲੇ ਸਨ ਅਤੇ ਸੋਮਵਾਰ ਰਾਤ ਨੂੰ ਹਾਦਸੇ ਦੌਰਾਨ ਕਟਿਹਾਰ ਰੇਲਵੇ ਸਟੇਸ਼ਨ ‘ਤੇ ਜਾ ਰਹੇ ਸਨ। ਪੁਲੀਸ ਅਨੁਸਾਰ ਟਰੱਕ ਉਲਟ ਦਿਸ਼ਾ ਤੋਂ ਆ ਰਿਹਾ ਸੀ ਤੇ ਬਹੁਤ ਤੇਜ਼ ਰਫ਼ਤਾਰ ਸੀ। ਪੁਲੀਸ ਨੇ ਦੱਸਿਆ ਕਿ ਸਾਰੀਆਂ ਮੌਤਾਂ ਮੌਕੇ ’ਤੇ ਹੋਈਆਂ ਹਨ ਤੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਮ੍ਰਿਤਕਾਂ ਦੇ ਹੋਰ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਗਿਆ ਸੀ। 



News Source link

- Advertisement -

More articles

- Advertisement -

Latest article