41.4 C
Patiāla
Monday, May 6, 2024

ਹਾਦਸਿਆਂ ਨੂੰ ਸੱਦਾ ਦੇ ਰਹੀਆਂ ਨੇ ਦਰੱਖਤਾਂ ਨੂੰ ਬੰਨ੍ਹੀਆਂ ਢਿੱਲੀਆਂ ਤਾਰਾਂ

Must read


ਜਗਮੋਹਨ ਸਿੰਘ
ਰੂਪਨਗਰ, 10 ਜਨਵਰੀ

ਇੱਥੋਂ ਦੇ ਨੇੜਲੇ ਪਿੰਡ ਕੋਟਲਾ ਨਿਹੰਗ ਖ਼ਾਨ ਦੀਆਂ ਗਲੀਆਂ ਵਿੱਚ ਲਟਕ ਰਹੀਆਂ ਤੇ ਕੁਝ ਥਾਈਂ ਖੰਭਿਆਂ ਦੀ ਥਾਂ ਦਰੱਖਤਾਂ ਨੂੰ ਬੰਨ੍ਹੀਆਂ ਨੰਗੀਆਂ ਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਪਿੰਡ ਵਾਸੀਆਂ ਮੁਤਾਬਿਕ ਲਿਖਤੀ ਦਰਖਾਸਤਾਂ ਦੇਣ ਦੇ ਬਾਵਜੂਦ ਪਾਵਰਕੌਮ ਦੇ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ।

ਇਸ ਸਬੰਧੀ ਰਮਨਦੀਪ ਸਿੰਘ, ਜਗਤਾਰ ਸਿੰਘ, ਗੁਰਮੁੱਖ ਸਿੰਘ, ਸੱਜਣ ਸਿੰਘ ਤੇ ਪਰਮਜੋਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕਈ ਥਾਵਾਂ ’ਤੇ ਬਿਜਲੀ ਦੀਆਂ ਨੰਗੀਆਂ ਤੇ ਢਿੱਲੀਆਂ ਤਾਰਾਂ ਲਟਕ ਰਹੀਆਂ ਹਨ, ਜਿਸ ਸਬੰਧੀ ਉਹ ਪਾਵਰਕੌਮ ਦੇ ਅਧਿਕਾਰੀਆਂ ਨੂੰ ਲਗਭਗ ਡੇਢ ਸਾਲ ਤੋਂ ਲਿਖਤੀ ਤੇ ਜ਼ੁਬਾਨੀ ਤੌਰ ’ਤੇ ਦਰਖਾਸਤਾਂ ਦਿੰਦੇ ਆ ਰਹੇ ਹਨ, ਪਰ ਪਾਵਰਕੌਮ ਦੇ ਅਧਿਕਾਰੀ ਉਨ੍ਹਾਂ ਨੂੰ ਲਗਾਤਾਰ ਲਾਰੇ ਲਗਾਉਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਵੈਸੇ ਤਾਂ ਉਨ੍ਹਾਂ ਦੇ ਪਿੰਡ ਵਿੱਚ ਬਹੁਤ ਥਾਵਾਂ ’ਤੇ ਨੰਗੀਆਂ ਤੇ ਢਿੱਲੀਆਂ ਤਾਰਾਂ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ, ਪਰ ਚੱਕੀ ਵਾਲੀ ਗਲੀ ਨੇੜੇ ਤਾਂ ਹਾਲਾਤ ਕਾਫੀ ‌ਜ਼ਿਆਦਾ ਬਦਤਰ ਹਨ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਲੋਕਾਂ ਦੀ ਸਮੱਸਿਆ ਦਾ ਛੇਤੀ ਹੱਲ ਕਰਾਂਗੇ: ਐੱਸਡੀਓ

ਪਾਵਰਕੌਮ ਉਪ ਮੰਡਲ ਮੀਆਂਪੁਰ ਦੇ ਐੱਸਡੀਓ ਬੱਲਮ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਅੱਜ ਹੀ ਜੇਈ ਨੂੰ ਮੌਕਾ ਦੇਖਣ ਲਈ ਭੇਜਣਗੇ। ਜੇਈ ਦੀ ਰਿਪੋਰਟ ਅਨੁਸਾਰ ਤੁਰੰਤ ਢੁੱਕਵੀਂ ਕਾਰਵਾਈ ਕਰਕੇ ਲੋਕਾਂ ਦੀ ਸਮੱਸਿਆ ਜਲਦੀ ਹੀ ਹੱਲ ਕਰ ਦਿੱਤੀ ਜਾਵੇਗੀ।





News Source link

- Advertisement -

More articles

- Advertisement -

Latest article