42.3 C
Patiāla
Wednesday, May 15, 2024

ਕੈਨੇਡਾ ’ਚ ਫੌਤ ਹੋਏ ਹਰਅਸੀਸ ਦਾ ਸਸਕਾਰ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 11 ਜਨਵਰੀ

ਪਿਛਲੇ ਦਿਨੀਂ ਵਿਦਿਆਰਥੀ ਵਜੋਂ ਕੈਨੇਡਾ ਪਹੁੰਚ ਕੇ ਉੱਥੇ ਦੂਜੇ ਦਿਨ ਹੀ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋਏ ਪਟਿਆਲਾ ਵਾਸੀ ਹਰਅਸੀਸ ਸਿੰਘ ਬਿੰਦਰਾ ਦੀ ਲਾਸ਼ ਕੱਲ੍ਹ ਇੱਥੇ ਪਹੁੰਚ ਗਈ ਸੀ ਜਿਸ ਦਾ ਅੱਜ ਸਸਕਾਰ ਕੀਤਾ ਗਿਆ। ਇਸ ਮੌਕੇ ਮੌਜੂਦ ਮ੍ਰਿਤਕ ਦੇ ਮਾਤਾ ਕੰਵਲਜੀਤ ਕੌਰ, ਚਾਚਾ ਆਈਐਸ ਬਿੰਦਰਾ, ਨਾਨਾ ਤੇਜਿੰਦਰ ਸਿੰਘ ਅਤੇ ਮਾਮਾ ਵਰਿੰਦਰਪਾਲ ਸਿੰਘ ਸਣੇ ਹੋਰ ਪਰਿਵਾਰਕ ਮੈਂਬਰਾਂ ਹਰਅਸੀਸ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਸਰਕਾਰ ਦੀ ਤਰਫ਼ੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਵਿਧਾਇਕ ਅਜੀਤਪਾਲ ਕੋਹਲੀ, ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸਾਕਸੀ ਸਾਨੀ ਅਤੇ ਪੁਲੀਸ ਵੱਲੋਂ ਐਸਪੀ ਸਿਟੀ ਵਜੀਰ ਸਿੰਘ ਖਹਿਰਾ ਨੇ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ। ਮ੍ਰਿਤਕ ਦੇ ਚਾਚਾ ਆਈਐਸ ਬਿੰਦਰਾ ਨੇ ਦੱਸਿਆ ਕਿ ਹਰਅਸੀਸ ਸਿੰਘ 26 ਦਸੰਬਰ ਨੂੰ ਇੱਥੋਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਉੱਥੇ ਪਹੁੰਚਣ ਤੋਂ ਦੂਜੇ ਦਿਨ ਹੀ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਉਦੋਂ ਵਾਪਰੀ, ਜਦੋਂ ਉਹ ਮੋਬਾਈਲ ਫੋਨ ਵਾਸਤੇ ਕੈਨੇਡੀਅਨ ਸਿੰਮ ਲੈਣ ਲਈ ਲਾਈਨ ਵਿਚ ਲੱਗਾ ਹੋਇਆ ਸੀ। ਇਸ ਦੌਰਾਨ ਉਹ ਚੱਕਰ ਖਾ ਕੇ ਡਿੱਗ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਾਂਚ ’ਚ ਪਤਾ ਲੱਗਾ ਕਿ ਉਸ ਨੂੰ ਦਿਲ ਦਾ ਦੌਰਾ ਪਿਆ।

ਇਸੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।





News Source link

- Advertisement -

More articles

- Advertisement -

Latest article