24.2 C
Patiāla
Monday, April 29, 2024

ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ: ਬੈਂਸ

Must read


ਬੀ.ਐੱਸ. ਚਾਨਾ

ਸ੍ਰੀ ਆਨੰਦਪੁਰ ਸਾਹਿਬ, 12 ਜਨਵਰੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਦੇਰ ਸ਼ਾਮ ਸ਼ਹੀਦ ਗੋਪਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਢੇਰ ਦਾ ਦੌਰਾ ਕੀਤਾ ਅਤੇ ਉੱਥੇ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਸਕੂਲਾਂ, ਕਾਲਜਾਂ ਤੇ ਤਕਨੀਕੀ ਸਿੱਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਲਈ ਢੁਕਵਾਂ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਅਦਾਰਿਆਂ ਵਿੱਚ ਪੜ੍ਹ ਰਹੇ ਵਿਦਿਆਰਥੀ ਉੱਚੇ ਮੁਕਾਮ ਹਾਸਲ ਕਰ ਸਕਣ।

ਸਿੱਖਿਆ ਮੰਤਰੀ ਬੀਤੀ ਸ਼ਾਮ ਸ੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਢੇਰ ਦੇ ਸਰਕਾਰੀ ਕੰਨਿਆ ਸਕੂਲ ਦਾ ਅਚਾਨਕ ਦੌਰਾ ਕਰਨ ਪਹੁੰਚੇ। ਇਸ ਤੋਂ ਪਹਿਲਾ ਸਿੱਖਿਆ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਿੱਖਿਆ ਮੰਤਰੀ ਨੇ ਸਕੂਲ ਨੇੜੇ ਲੰਘਦੇ ਗੰਦੇ ਪਾਣੀ ਦੇ ਨਿਕਾਸੀ ਨਾਲੇ ’ਚ ਸੀਵਰੇਜ ਪਾ ਕੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਸਕੂਲ ਦੇ ਦਾਖਲਾ ਗੇਟ ਨੇੜੇ ਬਣੇ ਪਖਾਨੇ ਨੂੰ ਉਥੋਂ ਹਟਾ ਕੇ ਸਕੂਲ ਵਿੱਚ ਹੀ ਢੁਕਵੀ ਥਾਂ ਤੇ ਬਣਾਉਣ ਅਤੇ ਸਕੂਲ ਦੀ ਚਾਰ ਦੀਵਾਰੀ ਦੀ ਉਸਾਰੀ ਤੇ ਮੁਰੰਮਤ ਕਰਵਾਉਣ ਦੀ ਹਦਾਇਤ ਕੀਤੀ।





News Source link

- Advertisement -

More articles

- Advertisement -

Latest article