41 C
Patiāla
Saturday, May 4, 2024

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ: ਸੁਖਬੀਰ ਸਿੰਘ ਬਾਦਲ

Must read


ਮਨੋਜ ਸ਼ਰਮਾ

ਬਠਿੰਡਾ, 15 ਜਨਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਪੰਜਾਬ ਦੇ ਅਮਨ ਕਾਨੂੰਨ ਦੀ ਵਿਵਸਥਾ ਇਸ ਕਦਰ ਬਿਖਰ ਗਈ ਹੈ ਕਿ ਲੁੱਟਾਂ, ਖੋਹਾਂ, ਰੰਗਦਾਰੀਆਂ, ਫ਼ਿਰੌਤੀਆਂ ਅਤੇ ਕਤਲ ਨਿੱਤ ਦਾ ਵਿਹਾਰ ਬਣ ਗਏ ਹਨ। ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਟਿੱਪਣੀ ਕਰਦਿਆਂ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਲੰਘੇ ਦਿਨ ਤਲਵੰਡੀ ਸਾਬੋ (ਬਠਿੰਡਾ) ਦੇ ਇੱਕ ਡਾਕਟਰ ਉੱਤੇ ਹਸਪਤਾਲ ਅੰਦਰ ਵੜ ਕੇ ਲੁਟੇਰਿਆਂ ਵੱਲੋਂ ਕੀਤਾ ਗਿਆ ਜਾਨਲੇਵਾ ਹਮਲਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਸਾਬਕਾ ਉਪ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾੜਨਾ ਕਰਦਾ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਦਾ ਖ਼ਿਆਲ ਦੀ ਸਲਾਹ ਵੀ ਦਿੱਤੀ।  





News Source link

- Advertisement -

More articles

- Advertisement -

Latest article