28.7 C
Patiāla
Monday, May 6, 2024

ਪੰਜਾਬ ’ਚ ਕੜਾਕੇ ਦੀ ਠੰਢ: ਬਠਿੰਡਾ ਤੇ ਫ਼ਰੀਦਕੋਟ ’ਚ ਘੱਟੋ ਘੱਟ ਤਾਪਮਾਨ -1 ਡਿਗਰੀ ਸੈਲਸੀਅਸ

Must read


ਆਤਿਸ਼ ਗੁਪਤਾ

ਚੰਡੀਗੜ੍ਹ, 17 ਜਨਵਰੀ

ਪੰਜਾਬ ਤੇ ਹਰਿਆਣਾ ਵਿਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਰਹੀ। ਬਠਿੰਡਾ ਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਮਨਫੀ ਸਿਫ਼ਰ ਰਿਹਾ। ਇਨ੍ਹਾਂ ਦੋਵਾਂ ਥਾਵਾਂ ’ਤੇ ਤਾਪਮਾਨ ਮਨਫੀ ਇਕ ਡਿਗਰੀ ਦਰਜ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਮੋਗਾ ਅਤੇ ਮੁਹਾਲੀ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 2, 2.9, 2.8, 0.8 ਅਤੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ’ਚ ਹਿਸਾਰ ਦਾ ਘੱਟ ਘੱਟ ਤਾਪਮਾਨ ਮਨਫ਼ੀ 1.3 ਡਿਗਰੀ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article