37.9 C
Patiāla
Monday, May 13, 2024

ਬਲਕੌਰ ਸਿੰਘ ਨੇ ਰਾਹੁਲ ਗਾਂਧੀ ਕੋਲ ਕੀਤੀ ਇਨਸਾਫ਼ ਦੀ ਗੱਲ

Must read


ਪੱਤਰ ਪ੍ਰੇਰਕ
ਮਾਨਸਾ, 16 ਜਨਵਰੀ

ਮਰਹੂਮ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਭਾਰਤ ਜੋੜੋ ਯਾਤਰਾ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲ ਇਨਸਾਫ਼ ਦਾ ਮਾਮਲਾ ਉਠਾਇਆ ਹੈ। ਕਾਂਗਰਸੀ ਆਗੂ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇਣ ਸਬੰਧੀ ਦਾਅਵਾ ਕੀਤਾ ਗਿਆ ਹੈ। ਬਲਕੌਰ ਸਿੰਘ ਸਿੱਧੂ ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਉਸ ਵੇਲੇ ਮਿਲ ਕੇ ਆਏ ਹਨ, ਜਦੋਂ ਉਨ੍ਹਾਂ ਨੂੰ ਇਸ ਯਾਤਰਾ ਵਿੱਚ ਸ਼ਮੂਲੀਅਤ ਸਬੰਧੀ ਖ਼ੁਦ ਰਾਹੁਲ ਗਾਂਧੀ ਨੇ ਫੋਨ ਕਰ ਕੇ ਬੁਲਾਇਆ ਸੀ।

ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਇਸ ਇਨਸਾਫ਼ ਦੀ ਜੰਗ ਲਈ ਮਦਦ ਕਰਨ ਸਬੰਧੀ ਮਿਲੇ ਸਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਸਿਹਤ ਠੀਕ ਨਾ ਹੋਣ ਕਾਰਨ ਲੰਬਾ ਸਮਾਂ ਰਾਹੁਲ ਗਾਂਧੀ ਨਾਲ ਇਸ ਯਾਤਰਾ ਵਿੱਚ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਨੇ ਪਹਿਲਾਂ ਕੀਤੇ ਵਾਅਦੇ ਤਹਿਤ ਹੀ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ ਹੈ।





News Source link

- Advertisement -

More articles

- Advertisement -

Latest article