31.5 C
Patiāla
Wednesday, May 15, 2024

ਨੇਪਾਲ: ਹਵਾਈ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 71 ’ਤੇ ਅੱਪੜੀ

Must read


ਕਠਮੰਡੂ, 17 ਜਨਵਰੀ

ਨੇਪਾਲ ਵਿੱਚ ਯੇਤੀ ਏਅਰਲਾਈਨਜ਼ ਦਾ ਹਵਾਈ ਜਹਾਜ਼ ਦੋ ਦਿਨ ਪਹਿਲਾਂ ਪੋਖਰਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਵਾਈ ਜਹਾਜ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 71 ਹੋ ਗਈ ਹੈ। ਨੇਪਾਲੀ ਫੌਜ ਦੇ ਬੁਲਾਰੇ ਨਰਾਇਣ ਸੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਦੋ ਹੋਰ ਲਾਸ਼ਾਂ ਮਿਲੀਆਂ ਹਨ ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 71 ’ਤੇ ਅੱਪੜ ਗਈ ਹੈ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਹਾਲੇ ਵੀ ਲਾਪਤਾ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਵਿਅਕਤੀ ਦੇ ਬਚਣ ਦੀਆਂ ਉਮੀਦਾਂ ਘੱਟ ਹਨ। ਜ਼ਿਕਰਯੋਗ ਹੈ ਕਿ ਯੇਤੀ ਏਅਰਲਾਈਨਜ਼ ਦੇ ਜਹਾਜ਼ ਨੇ ਐਤਵਾਰ ਨੂੰ ਕਠਮੰਡੂ ਦੇ ਹਵਾਈ ਅੱਡੇ ਤੋਂ ਉਡਾਨ ਭਰੀ ਸੀ ਤੇ ਪੋਖਰਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। -ਪੀਟੀਆਈ





News Source link

- Advertisement -

More articles

- Advertisement -

Latest article