36.3 C
Patiāla
Wednesday, April 24, 2024

ਇੱਕੋ ਬੈਂਚ ’ਤੇ ਬੈਠ ਕੇ ਪੜ੍ਹਨਗੇ ਮਜ਼ਦੂਰਾਂ, ਅਫ਼ਸਰਾਂ ਤੇ ਮੰਤਰੀਆਂ ਦੇ ਬੱਚੇ: ਭਗਵੰਤ ਮਾਨ

Must read


ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 21 ਜਨਵਰੀ                                         

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਐਮੀਨੈਂਸ ਸਕੂਲ ਪ੍ਰਾਜੈਕਟ ਦਾ ਆਗਾਜ਼ ਅੱਜ ਮੁਹਾਲੀ ਵਿੱਚ ਕੀਤਾ ਗਿਆ। ਇਸ ਸਬੰਧੀ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰ ਦਾ ਬਣਾਉਣ ਦਾ ਸੁਫ਼ਨਾ ਉਨ੍ਹਾਂ ਨੂੰ ਸੌਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲ ਨੂੰ ਜੇਕਰ ਪੰਜਾਬੀ ਵਿੱਚ ਕਹਿਣਾ ਹੋਵੇ ਤਾਂ ਇਹ ਹੁਨਰ ਨੂੰ ਤਲਾਸ਼ਣ ਵਾਲਾ ਸਕੂਲ ਹੈ ਤੇ ਹੁਨਰ ਕੋਈ ਅਮੀਰੀ ਜਾਂ ਗਰੀਬੀ ਨਹੀਂ ਦੇਖਦਾ। ਇਹ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਾਨਵੈਂਟ ਸਕੂਲਾਂ ’ਦੇ ਬੱਚਿਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ, ਡੀਸੀ ਅਤੇ ਮੰਤਰੀਆਂ ਦੇ ਬੱਚੇ ਇੱਕੋ ਬੈਂਚ ਉੱਤੇ ਬੈਠ ਕੇ ਪੜ੍ਹਨਗੇ। ਬਾਕੀ ਮਾਪਿਆਂ ਦੀ ਆਪਣੀ ਮਰਜ਼ੀ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਮਹਿੰਗੀਆਂ ਫੀਸਾਂ ਵਾਲੇ ਸਕੂਲਾਂ ਵਿੱਚ ਪੜ੍ਹਾਉਣਾ ਚਾਹੁੰਦੇ ਹਨ ਜਾਂ ਮੁਫ਼ਤ ਸਿੱਖਿਆ ਵਾਲੇ ਸਕੂਲ ਵਿੱਚ।





News Source link

- Advertisement -

More articles

- Advertisement -

Latest article