24.6 C
Patiāla
Wednesday, May 1, 2024

ਕਿਸਾਨ ਯੂਨੀਅਨਾਂ ਤੇ ਜਥੇਬੰਦੀਆਂ ਦੇਸ਼ ਭਰ ’ਚ ਅੱਜ ਕਰਨਗੀਆਂ ਲਾਮਬੰਦੀ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਜਨਵਰੀ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦੇਸ਼ ਭਰ ਦੇ ਕਿਸਾਨ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਮੁੜ ਇਕਜੁੱਟ ਹੋਣਗੇ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਟਰੈਕਟਰ ਰੈਲੀਆਂ, ਮਾਰਚ ਅਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ 20 ਤੋਂ ਵੱਧ ਰਾਜਾਂ ਦੇ 300 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣ ਦੀ ਉਮੀਦ ਹੈ। ਇਸ ਦਿਨ ਮੋਰਚੇ ਦੀ ਅਗਵਾਈ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਭਲਕੇ ਜੀਂਦ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਦੋ ਸਾਲ ਪਹਿਲਾਂ ਕਿਸਾਨਾਂ ਦੀ ਏਕਤਾ ਨੂੰ ਤੋੜਨ ਦੀ ਭਾਜਪਾ ਸਰਕਾਰ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article