25.7 C
Patiāla
Saturday, April 27, 2024

ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮਿਲੇਗੀ ਟੈਕਸ ਤੋਂ ਛੋਟ: ਭੁੱਲਰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜਨਵਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਗਈ ਸਕਰੈਪਿੰਗ ਨੀਤੀ ਤਹਿਤ ਪੰਜਾਬ ਕੈਬਨਿਟ ਨੇ ਵੀ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਸੀ। ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ’ਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ। ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ, ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਿਤ ਲਾਇਸੈਂਸਿੰਗ ਅਥਾਰਿਟੀ ਕੋਲ ਜਮ੍ਹਾਂ ਕਰਵਾਉਣ ਉੱਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ’ਚ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।





News Source link

- Advertisement -

More articles

- Advertisement -

Latest article