33.7 C
Patiāla
Sunday, May 19, 2024

ਕ੍ਰਿਕਟ: ਭਾਰਤ ਨੇ ਮਹਿਲਾ ਅੰਡਰ-19 ਵਿਸ਼ਵ ਕੱਪ ਜਿੱਤਿਆ

Must read


ਪੌਟਚੈਫਸਟਰੂਮ (ਦੱਖਣੀ ਅਫਰੀਕਾ), 29 ਜਨਵਰੀ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇੱਥੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਲੇਠਾ ਟੀ-20 ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤੀ ਟੀਮ ਦਾ ਇਹ ਪਹਿਲਾ ਵਿਸ਼ਵ ਖ਼ਿਤਾਬ ਹੈ। ਸੀਨੀਅਰ ਮਹਿਲਾ ਟੀਮ ਆਈਸੀਸੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਵਿੱਚ ਤਿੰਨ ਵਾਰ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚੀ ਸੀ ਪਰ ਹਰ ਵਾਰ ਖ਼ਿਤਾਬ ਜਿੱਤਣ ’ਚ ਅਸਫਲ ਰਹੀ। ਇਸ  ਖ਼ਿਤਾਬੀ ਜਿੱਤ ਵਿੱਚ ਤੇਜ਼ ਗੇਂਦਬਾਜ਼ ਟਿਟਾਸ ਸਾਧੂ ਅਤੇ ਸਪਿੰਨ ਗੇਂਦਬਾਜ਼ਾਂ ਅਰਚਨਾ ਦੇਵੀ ਅਤੇ ਪਾਰਸ਼ਵੀ ਚੋਪੜਾ ਦਾ ਸ਼ਾਨਦਾਰ ਯੋਗਦਾਨ ਰਿਹਾ। ਤਿੰਨਾਂ ਗੇਦਬਾਜ਼ਾਂ ਨੇ ਦੋ ਦੋ ਵਿਕਟਾਂ ਲਈਆਂ। ਭਾਰਤੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਦੀ ਟੀਮ ਨੂੰ 17.1 ਓਵਰਾਂ ਵਿੱਚ ਸਿਰਫ 68 ਦੌੜਾਂ ’ਤੇ ਆਊਟ ਕਰਨ ਮਗਰੋਂ ਜਿੱਤ ਲਈ ਲੋੜੀਂਦਾ 69 ਦੌੜਾਂ ਦਾ ਟੀਚਾ 14 ਓਵਰਾਂ ਵਿੱਚ ਸਿਰਫ ਤਿੰਨ ਵਿਕਟਾਂ ਗੁਆ ਕੇ ਹਾਸਲ ਕਰਦਿਆਂ ਖ਼ਿਤਾਬ ਆਪਣੇ ਨਾਂ ਕਰ ਲਿਆ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਵੱਲੋਂ ਸੌਮਿਆ ਤਿਵਾੜੀ ਤੇ ਜੀ. ਤ੍ਰਿਸ਼ਾ ਨੇ 24-24 ਦੌੜਾਂ ਦੀ ਪਾਰੀ ਖੇਡਦਿਆਂ ਤੀਜੀ ਵਿਕਟ ਲਈ 46   ਦੌੜਾਂ ਦੀ ਭਾਈਵਾਲੀ ਕਰਦਿਆਂ ਭਾਰਤ ਦੀ ਜਿੱਤ ਯਕੀਨੀ ਬਣਾਈ। ਕਪਤਾਨ ਸ਼ੈਫਾਲੀ ਵਰਮਾ ਨੇ 15 ਦੌੜਾਂ ਬਣਾਈਆਂ। ਭਾਰਤ ਦੀ ਟਿਟਾਸ ਸਾਧੂ ਨੂੰ ‘ਪਲੇਅਰ ਆਫ ਦਿ ਮੈਚ’ ਜਦਕਿ ਇੰਗਲੈਂਡ ਦੀ ਗਰੇਸ ਸਕਰੀਵੈਂਸ ਨੂੰ ‘ਪਲੇਅਰ ਆਫ ਦਿ ਟੂਰਨਾਮੈਂਟ’ ਚੁਣਿਆ ਗਿਆ। -ਪੀਟੀਆਈ

ਪ੍ਰਧਾਨ ਮੰਤਰੀ ਨੇ ਮਹਿਲਾ ਟੀਮ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਟੀਮ ਨੂੰ ਆਈਸੀਸੀ ਦਾ ਪਲੇਠਾ ਅੰਡਰ-19 ਮਹਿਲਾ ਕ੍ਰਿਕਟ ਵਿਸ਼ਵ ਕੱਪ ਖ਼ਿਤਾਬ ਜਿੱਤਣ ’ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਭਾਰਤੀ ਟੀਮ ਨੂੰ ਜਿੱਤ ਲਈ ਵਧਾਈ। ਉਨ੍ਹਾਂ ਨੇ ਵਧੀਆ ਕ੍ਰਿਕਟ ਖੇਡੀ। ਉਨ੍ਹਾਂ ਦੀ ਸਫਲਤਾ ਕਈ ਉਭਰਦੇ ਕ੍ਰਿਕਟਰਾਂ ਨੂੰ ਪ੍ਰੇਰਿਤ ਕਰੇਗੀ।’’  ਇਸੇ ਦੌਰਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਨੂੰ ਪੰਜ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।





News Source link

- Advertisement -

More articles

- Advertisement -

Latest article