40.7 C
Patiāla
Saturday, May 4, 2024

ਗ਼ੈਰ-ਭਾਜਪਾ ਮੁੱਖ ਮੰਤਰੀਆਂ ਵੱਲੋਂ ਬਜਟ ‘ਨਿਰਾਸ਼ਾਜਨਕ’ ਕਰਾਰ

Must read


ਨਵੀਂ ਦਿੱਲੀ, 1 ਫਰਵਰੀ  

ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਨੇ ਅੱਜ ਕੇਂਦਰੀ ਬਜਟ ਨੂੰ ‘ਨਿਰਾਸ਼ਾਜਨਕ ਤੇ ਪੱਖਪਾਤੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜਟ ਦੇਸ਼ ਦੀਆਂ ਆਰਥਿਕ ਚਿੰਤਾਵਾਂ ਦਾ ਹੱਲ ਕੱਢਣ ਵਿਚ ਨਾਕਾਮ ਰਿਹਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਹ ‘ਇਕ ਕਾਲਾ ਬਜਟ’ ਜਿਸ ਵਿਚ ਉਮੀਦ ਦੀ ਕੋਈ ਕਿਰਨ ਨਹੀਂ ਹੈ, ਇਹ 2024 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਮੌਕਾਪ੍ਰਸਤ ਕਰਾਰ ਦਿੱਤਾ। ਮਮਤਾ ਨੇ ਕਿਹਾ ਕਿ ਇਸ ਵਿਚ ਬੇਰੁਜ਼ਗਾਰੀ ਦਾ ਵੀ ਕੋਈ ਹੱਲ ਪੇਸ਼ ਨਹੀਂ ਕੀਤਾ ਗਿਆ। ਮਮਤਾ ਨੇ ਕਿਹਾ ਕਿ ਟੈਕਸ ਸਲੈਬ ਵਿਚ ਤਬਦੀਲੀ ਨਾਲ ਕਿਸੇ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਬਜਟ ਨੇ ਨਿਰਾਸ਼ ਕੀਤਾ ਹੈ ਤੇ ਇਹ ਸਿਰਫ਼ ਅਮੀਰਾਂ ਨੂੰ ਹੀ ਲਾਭ ਦੇਵੇਗਾ। ਯਾਦਵ ਨੇ ਕਿਹਾ ਕਿ ਇਸ ਨਾਲ ਮਹਿੰਗਾਈ ਤੇ ਬੇਰੁਜ਼ਗਾਰੀ ਹੋਰ ਵਧੇਗੀ। ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ‘ਚੰਗਾ ਹੁੰਦਾ ਜੇਕਰ ਇਹ ਬਜਟ ਇਕ ਪਾਰਟੀ ਲਈ ਨਾ ਹੋ ਕੇ ਦੇਸ਼ ਲਈ ਹੁੰਦਾ।’ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ‘ਅਮੀਰ ਪੱਖੀ’ ਬਜਟ ਹੈ।  ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਕੋਈ ਤਜਵੀਜ਼ ਨਹੀਂ ਹੈ। -ਪੀਟੀਆਈ 

ਖੱਟਰ ਤੇ ਯੋਗੀ ਵੱਲੋਂ ਬਜਟ ਹਰ ਵਰਗ ਦੇ ਹਿੱਤ ਿਵੱਚ ਕਰਾਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇਹ ਬਜਟ ਸਾਰੇ ਵਰਗਾਂ ਨੂੰ ਲਾਭ ਦੇਵੇਗਾ, ਇਸ ਵਿਚ ਗਰੀਬਾਂ, ਕਿਸਾਨਾਂ, ਨੌਜਵਾਨਾਂ ਤੇ ਮਹਿਲਾਵਾਂ ਦਾ ਖ਼ਾਸ ਖਿਆਲ ਰੱਖਿਆ ਗਿਆ ਹੈ। 



News Source link

- Advertisement -

More articles

- Advertisement -

Latest article