30.2 C
Patiāla
Friday, May 10, 2024

ਲੁਧਿਆਣਾ ਜੇਲ੍ਹ ਵਿੱਚੋਂ ਚੱਲ ਰਹੇ ਨਸ਼ੇ ਦੇ ਕਾਰੋਬਾਰ ਦਾ ਪਰਦਾਫ਼ਾਸ਼

Must read


ਡਾ. ਹਿਮਾਂਸ਼ੂ ਸੂਦ

ਫ਼ਤਹਿਗੜ੍ਹ ਸਾਹਿਬ, 31 ਜਨਵਰੀ

ਪੰਜਾਬ ਪੁਲੀਸ ਨੇ ਲੁਧਿਆਣਾ ਜੇਲ੍ਹ ’ਚੋਂ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਮੈਡੀਕਲ ਨਸ਼ਾ ਸਪਲਾਈ ਕਰਨ ਵਾਲੇ 4 ਤਸਕਰਾਂ ਨੂੰ ਕਾਬੁੂ ਕੀਤਾ ਗਿਆ ਹੈ। ਡੀਆਈਜੀ ਰੂਪਨਗਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁਲਜ਼ਮਾਂ ਕੋਲੋਂ 5 ਲੱਖ 31 ਹਜ਼ਾਰ 90 ਰੁਪਏ ਦੀਆਂ ਨਸ਼ਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚੋਂ 2 ਨਸ਼ਾ ਤਸਕਰ ਸੈਂਟਰਲ ਜੇਲ੍ਹ ਲੁਧਿਆਣਾ ਵਿੱਚ ਆਪਣੇ 2 ਸਾਥੀ ਨਸ਼ਾ ਤਸਕਰਾਂ ਨਾਲ ਮਿਲ ਕੇ ਜੇਲ੍ਹ ਤੋਂ ਬਾਹਰ ਸਪਲਾਈ ਕਰਦੇ ਸਨ। ਇਸ ਮੌਕੇ ਜ਼ਿਲ੍ਹਾ ਪੁਲੀਸ ਕਪਤਾਨ ਡਾ. ਰਵਜੋਤ ਗਰੇਵਾਲ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 23 ਜਨਵਰੀ ਨੂੰ ਸੀਆਈਏ ਸਰਹਿੰਦ ਦੀ ਟੀਮ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਚ ਸਨੀ ਕੁਮਾਰ ਵਾਸੀ ਲੁਧਿਆਣਾ ਨੂੰ ਨਾਕੇ ਦੌਰਾਨ 19 ਹਜ਼ਾਰ 590 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੇ ਪੁੱਛਗਿਛ ਦੌਰਾਨ ਦੱਸਿਆ ਕਿ ਉਹ ਲੁਧਿਆਣਾ ਜੇਲ੍ਹ ਵਿਚ ਬੰਦ ਇਸ਼ਾਨ ਗੁਪਤਾ ਵਾਸੀ ਨਿੰਮ ਵਾਲਾ ਚੌਕ ਲੁਧਿਆਣਾ ਅਤੇ ਰਵੀ ਕੁਮਾਰ ਵਾਸੀ ਹੈਬੋਵਾਲ ਖੁਰਦ ਨਾਲ ਫ਼ੋਨ ’ਤੇ ਗੱਲ ਕਰਕੇ ਸਪਲਾਈ ਕਰਦਾ ਹੈੈ। ਫੇਰ ਜੇਲ੍ਹ ਵਿਚ ਬੰਦ ਦੋਵੇਂ ਕਥਿਤ ਮੁਲਜ਼ਮਾਂ ਨੂੰ ਪ੍ਰੋਡੈਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਪ੍ਰੀਤ ਨਗਰ ਸ਼ਿਮਲਾ ਪੁਰੀ ਲੁਧਿਆਣਾ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਲੈ ਕੇ ਅੱਗੇ ਸਪਲਾਈ ਕਰਵਾਉਂਦੇ ਹਨ। ਮਗਰੋਂ ਜੇਲ੍ਹ ਵਿੱਚੋਂ ਮੋਬਾਈਲ ਬਰਾਮਦ ਕੀਤਾ ਗਿਆ ਅਤੇ ਇਨ੍ਹਾਂ ਦੀ ਪੁੱਛ-ਪੜਤਾਲ ਦੇ ਆਧਾਰ ’ਤੇ ਰਣਜੀਤ ਸਿੰਘ ਉਰਫ਼ ਰਿੰਕੂ ਨੂੰ ਗ੍ਰਿਫ਼ਤਾਰ ਕੀਤਾ। ਪੜਤਾਲ ਮਗਰੋਂ ਉਸ ਦੇ ਘਰ ਅਤੇ ਹੋਰ ਟਿਕਾਣਿਆਂ ’ਤੇ ਛਾਪਾ ਮਾਰ ਕੇ 3 ਲੱਖ 60 ਹਜ਼ਾਰ ਗੋਲੀਆਂ ਲੋਮੋਟਿਲ ਅਤੇ 1 ਲੱਖ 51 ਹਜ਼ਾਰ 500 ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਕੋਲੋਂ ਹੋਰ ਵੀ ਪੁੱਛਗਿੱਛ ਜਾਰੀ ਹੈ। 





News Source link

- Advertisement -

More articles

- Advertisement -

Latest article