36.2 C
Patiāla
Sunday, May 19, 2024

ਦਿੱਲੀ ਪੁਲੀਸ ਨੇ ਮਹਿਬੂਬਾ ਮੁਫ਼ਤੀ ਨੂੰ ਹਿਰਾਸਤ ’ਚ ਲਿਆ

Must read


ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਫਰਵਰੀ

ਜੰਮੂ ਤੇ ਕਸ਼ਮੀਰ ’ਚ ਕਬਜ਼ੇ ਹਟਾਉਣ ਦੀ ਮੁਹਿੰਮ ਖ਼ਿਲਾਫ਼ ਕੌਮੀ ਰਾਜਧਾਨੀ ਵਿੱਚ  ਪ੍ਰਦਰਸ਼ਨ ਕਰ ਰਹੀ ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੂੰ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਹਿਰਾਸਤ ਵਿੱਚ ਲੈ ਲਿਆ।  ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਨੇਤਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਦੀ ਬੁਲਡੋਜ਼ਰ ਨੀਤੀ ਦਾ ਵਿਰੋਧ ਕਰਨ ਲਈ ਰੇਲਵੇ ਭਵਨ ਤੋਂ ਸੰਸਦ ਤੱਕ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਉਹ ਜੰਮੂ ਤੇ ਕਸ਼ਮੀਰ ਪ੍ਰਸ਼ਾਸਨ ਦੀ ਬੁਲਡੋਜ਼ਰ ਨੀਤੀ ਬਾਰੇ ਵਿਰੋਧੀ ਪਾਰਟੀਆਂ ਨੂੰ ਸੂਚਿਤ ਕਰਨਾ ਚਾਹੁੰਦੀ ਸੀ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ ਨੂੰ ਅਫਗਾਨਿਸਤਾਨ ਬਣਾਇਆ ਜਾ ਰਿਹਾ ਹੈ।  ਮੁਫਤੀ ਨੇ ਭਾਜਪਾ ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ’ਤੇ ਬੁਲਡੋਜ਼ਰ ਨੀਤੀ ਦੀ ਪਾਲਣਾ ਕਰ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਅਫਗਾਨਿਸਤਾਨ ਬਣਾਉਣ ਦਾ ਦੋਸ਼ ਲਗਾਇਆ। ਸੋਮਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਪੀਡੀਪੀ ਮੁਖੀ ਨੇ ਦੇਸ਼ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਭਾਜਪਾ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ’ਤੇ ਮੂਕ ਦਰਸ਼ਕ ਨਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਹਰ ਚੀਜ਼ ਤੇ ਸੰਵਿਧਾਨ ਨੂੰ ਤਹਿਸ-ਨਹਿਸ ਕਰ ਰਹੀ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਪਿਛਲੇ ਹਫਤੇ ਆਪਣੀ ਕਬਜ਼ਿਆਂ ਵਿਰੋਧੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ ਤੇ ਵਾਦੀ ਵਿੱਚ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਗੈਰਕਾਨੂੰਨੀ ਤੌਰ ’ਤੇ ਕਬਜ਼ੇ ਵਿੱਚ ਲਈ ਜ਼ਮੀਨ ਨੂੰ ਮੁੜ ਪ੍ਰਾਪਤ ਕੀਤਾ ਹੈ। ਅਧਿਕਾਰੀਆਂ ਮੁਤਾਬਕ ਸ੍ਰੀਨਗਰ ਦੇ ਹੁਮਹਾਮਾ, ਪੀਰਬਾਗ, ਨਿਸ਼ਾਤ  ਸਮੇਤ ਕਈ ਥਾਵਾਂ ਤੋਂ ਕਬਜ਼ੇ ਹਟਾਏ ਗਏ।

ਸ੍ਰੀਨਗਰ ਵਿੱਚ ਕਬਜ਼ੇ ਹਟਾਉਣ ਦੀ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ

ਸ੍ਰੀਨਗਰ: ਜੰਮੂ ਤੇ ਕਸ਼ਮੀਰ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਖ਼ਿਲਾਫ਼ ‘ਦਿ ਜੇਕੇ ਆਲ ਅਲਾਇੰਸ ਡੈਮੋਕਰੇਟਿਕ ਪਾਰਟੀ’ ਵੱਲੋਂ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਰਕੀਬ ਅਹਿਮਦ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਬਜ਼ੇ ਹਟਾਉਣ ਨੂੰ ਗਰੀਬਾਂ ਵਿਰੋਧੀ ਕਾਰਵਾਈ ਆਖਦਿਆਂ ਇਸ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲਾਲ ਚੌਕ ਤੋਂ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। -ਪੀਟੀਆਈ

v



News Source link

- Advertisement -

More articles

- Advertisement -

Latest article