44.8 C
Patiāla
Friday, May 17, 2024

ਸਰਕਾਰ ਜਲਦੀ ਸ਼ੁਰੂ ਕਰੇਗੀ ‘ਫਰਿਸ਼ਤੇ’ ਸਕੀਮ: ਸਿਹਤ ਮੰਤਰੀ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 8 ਫਰਵਰੀ

ਪੰੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ ਛੇਤੀ ਹੀ ‘ਫ਼ਰਿਸ਼ਤੇ ਸਕੀਮ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰ ਦਾ ਬਣਾਇਆ ਜਾਵੇੇਗਾ। ਉਹ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਅੱਜ ਇੱਥੇ ਗੌਰਮਿੰਟ ਮੈਡੀਕਲ ਕਾਲਜ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਪਹਿਲਾ ਇੱਕ ਘੰਟਾ ‘ਗੋਲਡਨ-ਆਵਰ’ ਹੁੰਦਾ ਹੈ ਤੇ ਇਸ ਦੌਰਾਨ ਮਰੀਜ਼ ਦੀ ਜਾਨ ਬਚਾਉਣ ਵਿੱਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਦੀ ਅਹਿਮੀਅਤ ਸਭ ਤੋਂ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਹਰ ਸਾਲ ਔਸਤਨ 5500 ਜਾਨਾਂ ਜਾਂਦੀਆਂ ਹਨ ਤੇ ਇਸ ਮੌਤ ਦਰ ਨੂੰ ਘਟਾਉਣ ਲਈ ਹੀ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਹਾਦਸੇ ਦੇ ਪੀੜਤਾਂ ਲਈ ਪਹਿਲੇ 24 ਘੰਟਿਆਂ ਦੌਰਾਨ ਵਿਸ਼ਵ ਪੱਧਰ ਦੀਆਂ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਮਰੀਜ਼ ਦੀ ਸੰਭਾਲ ਕਰਨ ਵਾਲਿਆਂ ਨੂੰ ਟੈਸਟ ਕਰਵਾਉਣ ਜਾਂ ਦਵਾਈਆਂ ਲੈਣ ਲਈ ਬਾਹਰ ਨਾ ਜਾਣਾ ਪਵੇ। ਇਸ ਸਬੰਧੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਐੱਨਜੀਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਨ੍ਹਾਂ ਸੇਵਾਵਾਂ ’ਚ ਹੋਰ ਸੁਧਾਰ ਕਰਨ ਸਬੰਧੀ ਅੱਜ ਦੀ ਮੀਟਿੰਗ ’ਚ ਵਿਚਾਰਾਂ ਕੀਤੀਆਂ ਗਈਆਂ।





News Source link

- Advertisement -

More articles

- Advertisement -

Latest article