36.9 C
Patiāla
Sunday, April 28, 2024

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਗਡਕਰੀ ਨਾਲ ਮੁਲਾਕਾਤ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 9 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਫਿਰੋਜ਼ਪੁਰ ਬਾਈਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਮਾਰਗ ਦੀ ਉਸਾਰੀ ਸ਼ੁਰੂ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਬਾਈਪਾਸ ਵਾਸਤੇ ਜ਼ਮੀਨ ਵੀ ਗ੍ਰਹਿਣ ਹੋ ਚੁੱਕੀ ਹੈ, ਪਰ ਹਾਲੇ ਤੱਕ ਇਸ ਵਾਸਤੇ ਰੱਖਿਆ ਮੰਤਰਾਲੇ ਤੋਂ ਮਨਜ਼ੂਰੀ ਨਹੀਂ ਮਿਲੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਅਪੀਲ ਕੀਤੀ ਸੀ ਕਿ ਇਹ ਮਾਮਲਾ ਰੱਖਿਆ ਮੰਤਰਾਲੇ ਕੋਲ ਉਠਾਇਆ ਜਾਵੇ। ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਲੋੜੀਂਦੀਆਂ ਪ੍ਰਵਾਨਗੀਆਂ ਲੈ ਲਈਆਂ ਜਾਣਗੀਆਂ ਅਤੇ ਬਾਈਪਾਸ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ। ਕੇਂਦਰੀ ਮੰਤਰੀ ਨੇ ਇਹ ਭਰੋਸਾ ਵੀ ਦਿਵਾਇਆ ਕਿ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਮਾਰਗ 10 ਮੀਟਰ ਚੌੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਾਤ ਲੰਬੇ ਸਮੇਂ ਤੋਂ ਖਰਾਬ ਹੈ ਤੇ ਇਹ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਇਸ ਸੜਕ ਨੂੰ ਅਪਗ੍ਰੇਡ ਕੀਤਾ ਜਾਵੇ, ਜੋ ਹੁਸੈਨੀਵਾਲਾ ਤੇ ਵਾਹਗਾ ਸਰਹੱਦ ਨਾਲ ਜੁੜਦੀ ਹੈ। ਉਨ੍ਹਾਂ  ਆਦਮਪੁਰ ਫਲਾਈਓਵਰ (ਜਲੰਧਰ-ਹੁਸ਼ਿਆਰਪੁਰ ਕੌਮੀ ਮਾਰਗ ’ਤੇ) ਦੀ ਉਸਾਰੀ ਦਾ ਮੁੱਦਾ ਵੀ ਉਠਾਇਆ, ਜਿਸ ਦਾ ਕੰਮ 2017 ਤੋਂ ਬੰਦ ਪਿਆ ਹੈ।

ਪੰਜਾਬ ਹਵਾਲੇ ਕੀਤਾ ਜਾਵੇ ਚੰਡੀਗੜ੍ਹ: ਹਰਸਿਮਰਤ

ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਵਿੱਚ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਮੰਗ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕੀਤਾ ਜਾਵੇ ਅਤੇ ਸੂਬੇ ਵੱਲੋਂ ਦੇਸ਼ ਦੀ ਅਨਾਜ ਦੀ ਜ਼ਰੂਰਤ ਨੂੰ ਪੂਰਾ ਕਰਨ ਵਾਸਤੇ ਪਾਏ ਜਾਂਦੇ ਯੋਗਦਾਨ ਨੂੰ ਦੇਖਦੇ ਹੋਏ ਇਸ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸੂਬੇ ਨੂੰ ਸਰਹੱਦੀ ਰਾਜਾਂ ਦੀ ਤਰ੍ਹਾਂ ਟੈਕਸ ਲਾਭ ਦਿੱਤੇ ਜਾਣ ਤਾਂ ਜੋ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

  





News Source link

- Advertisement -

More articles

- Advertisement -

Latest article