41 C
Patiāla
Saturday, May 4, 2024

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੋਲਖੀਆਂ ਵਿਖੇ ਸਾਲਾਨਾ ਸਮਾਗਮ

Must read


ਜਗਮੋਹਨ ਸਿੰਘ
ਰੂਪਨਗਰ, 10 ਫਰਵਰੀ

ਗੁਰਦੁਆਰਾ ਯਾਦਗਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿਖੇ ਅੱਜ ਸਾਲਾਨਾ ਸ਼ਹੀਦੀ ਜੋੜ ਮੇਲ ਗੁਰੂ ਗਰੰਥ ਸਾਹਿਬ ਜੀ ਛਤਰ ਛਾਇਆ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਅੱਜ ਅੰਮ੍ਰਿਤ ਵੇਲੇ ਕਰਵਾਏ ਅੰਮ੍ਰਿਤ ਸੰਚਾਰ ਵਿੱਚ 55 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗੇ। ਗੁਰਦੁਆਰਾ ਸਾਹਿਬ ਦੀ ਮੁੱਖ ਪ੍ਰਬੰਧਕ ਬੀਬੀ ਕਮਲਜੀਤ ਕੌਰ ਤੇ ਭਾਈ ਨਿਰਭੈ ਸਿੰਘ ਖਾਲਸਾ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਦੀਵਾਨਾਂ ਵਿੱਚ ਵੱਖ ਵੱਖ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਅਤੇ ਸ਼ਹੀਦੀ ਸਬੰਧੀ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸੰਤ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲੇ, ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਰੂਪਨਗਰ, ਸੰਤ ਲਖਬੀਰ ਸਿੰਘ ਰਤਵਾੜਾ ਸਾਹਿਬ, ਭਾਈ ਸਖਵਿੰਦਰ ਸਿੰਘ ਰਤਵਾੜਾ ਸਾਹਿਬ ਆਦਿ ਤੋਂ ਇਲਾਵਾ ਵਿਧਾਇਕ ਡਾ. ਚਰਨਜੀਤ ਸਿੰਘ, ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਦਵਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ। 





News Source link

- Advertisement -

More articles

- Advertisement -

Latest article