34.2 C
Patiāla
Friday, May 17, 2024

ਸਾਬਕਾ ਵਿਧਾਇਕ ਬੋਨੀ ਅਜਨਾਲਾ ਵੱਲੋਂ ਅਕਾਲੀ ਦਲ ਤੋਂ ਅਸਤੀਫਾ

Must read


ਅਜਨਾਲਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਪੰਜ ਵਾਰ ਚੋਣ ਲੜਨ ਵਾਲੇ ਪਾਰਟੀ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਅਸਤੀਫੇ ਵਿੱਚ ਬੋਨੀ ਅਜਨਾਲਾ ਨੇ ਲਿਖਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਅਤੇ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਪੜਤਾਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਅਣਗੌਲਿਆਂ ਕਰਕੇ ਵਿਧਾਨ ਸਭਾ ਚੋਣਾਂ ਵੇਲੇ ਸ਼੍ਰੋਮਣੀ ਅਕਾਲੀ ਦਲ ਨਾਲ ਧੋਖਾ ਕਰਨ ਵਾਲਿਆਂ ਨੂੰ ਹਲਕਾ ਇੰਚਾਰਜ ਤੇ ਹੋਰਨਾਂ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ ਜਿਸ ਕਾਰਨ ਉਹ ਪਾਰਟੀ ਦੀਆਂ ਸਾਰੀਆਂ ਹੀ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਇਸ ਤੋਂ ਬਾਅਦ ਬੋਨੀ ਅਜਨਾਲਾ ਨੇ ਅੱਜ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਸੂਤਰਾਂ ਅਨੁਸਾਰ ਬੋਨੀ ਅਜਨਾਲਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। 





News Source link

- Advertisement -

More articles

- Advertisement -

Latest article