29.1 C
Patiāla
Sunday, May 5, 2024

ਅਮਨ ਅਰੋੜਾ ਨੇ ਕੇਂਦਰੀ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਨਾਲ ਮੁਲਾਕਾਤ ਕੀਤੀ, ਰਾਜ ’ਚ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਹਿਯੋਗ ਦੀ ਮੰਗ

Must read


ਚੰਡੀਗੜ੍ਹ, 14 ਫਰਵਰੀ

ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰਕੇ ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀਜੀਐੱਫ) ਦੀ ਮੰਗ ਕਰਦਿਆਂ ਸ੍ਰੀ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ। ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਸ੍ਰੀ ਅਰੋੜਾ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀਜੀਐੱਫ ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।





News Source link

- Advertisement -

More articles

- Advertisement -

Latest article