28.4 C
Patiāla
Monday, May 6, 2024

ਐਮਾਜ਼ੋਨ ਅਤੇ ਫਲਿਪਕਾਰਟ ਸਣੇ 20 ਕੰਪਨੀਆਂ ਨੂੰ ਨੋਟਿਸ

Must read


ਨਵੀਂ ਦਿੱਲੀ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਵੱਲੋਂ ਐਮਾਜ਼ੋਨ ਅਤੇ ਫਲਿਪਕਾਰਟ ਹੈਲਥ ਪਲੱਸ ਸਣੇ 20 ਆਨਲਾਈਨ ਵਿਕਰੇਤਾਵਾਂ ਨੂੰ ਆਨਲਾਈਨ ਦਵਾਈਆਂ ਵੇਚਣ ਸਬੰਧੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਹੈ। ਡੀਸੀਜੀਆਈ ਦੇ ਅਧਿਕਾਰੀ ਵੀ.ਜੀ. ਸੋਮਾਨੀ ਵੱਲੋਂ ਅੱਠ ਫਰਵਰੀ ਨੂੰ ਜਾਰੀ ਕਾਰਨ ਦੱਸੋ ਨੋਟਿਸ ਵਿੱਚ 12 ਦਸੰਬਰ 2018 ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਬਿਨਾਂ ਲਾਇਸੈਂਸ ਦੇ ਦਵਾਈਆਂ ਦੀ ਆਨਲਾਈਨ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਡੀਸੀਜੀਆਈ ਨੇ ਮਈ ਅਤੇ ਨਵੰਬਰ 2019 ਵਿੱਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਭੇਜ ਦਿੱਤੇ ਸਨ। ਉਨ੍ਹਾਂ ਹੁਕਮਾਂ ਦੇ ਬਾਵਜੂਦ ਆਨਲਾਈਨ ਬਿਨਾਂ ਲਾਇਸੈਂਸ ਦਵਾਈਆਂ ਵੇਚੀਆਂ ਜਾ ਰਹੀਆਂ ਹਨ। ਨੋਟਿਸ ਵਿੱਚ ਸਾਰੀਆਂ ਕੰਪਨੀਆਂ ਨੂੰ ਦੋ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article