33.1 C
Patiāla
Tuesday, May 7, 2024

ਕਾਂਗਰਸ ਛੱਡ ਚੁੱਕੇ ਆਗੂਆਂ ਦੀਆਂ ਸੀਟਾਂ ’ਤੇ ਨੌਜਵਾਨਾਂ ਨੂੰ ਦੇਵਾਂਗੇ ਮੌਕਾ: ਵੜਿੰਗ

Must read


ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 15 ਫਰਵਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਬਚਗਾਨਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਇੱਥੇ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਤਹਿਤ ਪੰਜ ਜ਼ਿਲ੍ਹਿਆਂ ਦੇ 38 ਬਲਾਕ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਚੋਣ ਲੜ ਚੁੱਕੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਆਗੂ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ਹਨ। ਹੁਣ ਉਨ੍ਹਾਂ ਸੀਟਾਂ ’ਤੇ ਸਿਰਫ਼ ਨੌਜਵਾਨਾਂ ਨੂੰ ਹੀ ਚੋਣ ਲੜਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪਾਰਟੀ ਅੱਗੇ ਜ਼ਰੂਰ ਲੈ ਕੇ ਆਵੇਗੀ। ਰਾਜਾ ਵੜਿੰਗ ਨੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਵਿਵਾਦ ’ਤੇ ਵਿਅੰਗ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਕਹਿਣ ਤਾਂ ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ਼ੀਨਾਮਾ ਵੀ ਕਰਵਾ ਦੇਣਗੇ।

ਇਸ ਮੌਕੇ ਉਨ੍ਹਾਂ ਪਾਰਟੀ ਆਗੂਆਂ ਤੇ ਕਾਰਕੁਨਾਂ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਵੱਲੋਂ ਚਲਾਈ ਮੁਹਿੰਮ ਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਨਾਖੁਸ਼ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ‘ਆਪ’ ਵੱਲੋਂ ਹੁਣ ਵਾਅਦੇ ਪੂਰੇ ਕਰਨ ਦੀ ਬਜਾਏ ਇਸ਼ਤਿਹਾਰਾਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। 





News Source link

- Advertisement -

More articles

- Advertisement -

Latest article