35 C
Patiāla
Thursday, May 16, 2024

ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਪੱਧਰੀ ਮੁਹਿੰਮ ਸ਼ੁਰੂ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 18 ਫਰਵਰੀ 

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਅੱਜ ਤੋਂ ਹਲਕਾ ਪੱਧਰ ’ਤੇ ਆਰੰਭ ਦਿੱਤੀ ਗਈ ਹੈ। ਇਸ ਮੌਕੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਕਾਨੂੰਨੀ ਪੱਖ ਤੋਂ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਸਿੱਖ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ। 

ਹਲਕਾ ਪੱਧਰ ’ਤੇ ਮੁਹਿੰਮ ਵਿੱਢਣ ਮਗਰੋਂ ਅੱਜ ਪਹਿਲਾ ਸਮਾਗਮ ਅਟਾਰੀ ਵਿਧਾਨ ਸਭਾ ਹਲਕੇ ਦੇ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿੱਚ ਕੀਤਾ ਗਿਆ। ਸ੍ਰੀ ਧਾਮੀ ਨੇ ਕਿਹਾ ਕਿ ਸੰਗਤ ਨੂੰ ਇਸ ਲਹਿਰ ਨਾਲ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿੱਚ ਸਮਾਗਮ ਕੀਤੇ ਜਾਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ  ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ  ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵੀ ਕਮੇਟੀ ਪ੍ਰਧਾਨ ਨੂੰ ਇਸ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਪਰਫਾਰਮੇ ਵੀ ਭਰੇ। ਇਸ ਤੋਂ ਪਹਿਲਾਂ ਸਮਾਗਮ ਦੌਰਾਨ  ਰਾਗੀ ਜਥਿਆਂ ਨੇ ਕੀਰਤਨ ਕੀਤਾ ਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ।

ਬਾਦਲ ਪਿਉ-ਪੁੱਤ ਨੇ ਭਰੇ ਪਰਫਾਰਮੇ

ਲੰਬੀ (ਇਕਬਾਲ ਸਿੰਘ ਸ਼ਾਂਤ): ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੀ ਦਸਤਖ਼ਤ ਮੁਹਿੰਮ ਤਹਿਤ ਪਰਫਾਰਮੇ ਭਰੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਰਿਹਾਇਸ਼ ’ਤੇ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਲਿਖਤੀ ਤੌਰ ’ਤੇ ਹਾਅ ਦਾ ਨਾਅਰਾ ਮਾਰਿਆ ਅਤੇ ਸਰਕਾਰਾਂ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮਗਰੋਂ ਪਿੰਡ ਬਾਦਲ ਦੇ ਗੁਰਦੁਆਰੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਫਾਰਮਾ ਭਰਿਆ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਵਿੱਚ ਕੇਂਦਰ ਸਰਕਾਰ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਕੇਜਰੀਵਾਲ ਦੇ ਮੁੱਖ ਮੰਤਰੀ ਦਫ਼ਤਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਭੇਜੀ ਗਈ ਫਾਈਲ ਛੇ ਵਾਰ ਰੱਦ ਕਰ ਕੀਤੀ ਹੈ। ਜੇਕਰ ਦਕੇਜਰੀਵਾਲ ਸਰਕਾਰ ਚਾਹੇ ਤਾਂ ਦੋ ਬੰਦੀ ਸਿੰਘਾਂ ਨੂੰ ਦੋ ਦਿਨਾਂ ਵਿੱਚ ਰਿਹਾਅ ਕਰ ਸਕਦੀ ਹੈ। ਪ੍ਰਧਾਨ ਮੰਤਰੀ ਨੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਵਾਅਦਾ ਕੀਤਾ ਸੀ, ਪਰ ਹੁਣ ਉਹ ਵੀ ਆਪਣੇ ਵਾਅਦੇ ਤੋਂ ਪਿਛਾਂਹ ਹਟਦੇ ਵਿਖਾਈ ਦੇ ਰਹੇ ਹਨ।  





News Source link

- Advertisement -

More articles

- Advertisement -

Latest article