42.2 C
Patiāla
Friday, May 10, 2024

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਜੇ ਫੱਗਣ ਦੌਰਾਨ ਇਹ ਹਾਲ ਹੈ ਤਾਂ ਜੇਠ-ਹਾੜ੍ਹ ’ਚ ਕੀ ਹੋਵੇਗਾ?

Must read


ਪੰਜਾਬ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 20 ਫਰਵਰੀ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਈ ਡਿਗਰੀ ਵੱਧ ਰਿਹਾ ਅਤੇ ਸ਼ਿਮਲਾ ਵਿੱਚ ਫਰਵਰੀ ਦਾ ਦਿਨ 17 ਸਾਲਾਂ ਵਿੱਚ ਸਭ ਤੋਂ ਗਰਮ ਰਿਹਾ। ਇੱਥੇ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਵੱਧ ਹੈ, ਜਦੋਂ ਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਛੇ ਡਿਗਰੀ ਵੱਧ ਹੈ। ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਪੰਜ ਡਿਗਰੀ ਵੱਧ ਹੈ, ਜਦਕਿ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ, ਜਦੋਂ ਕਿ ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 14.6 ਅਤੇ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਹਰਿਆਣਾ ਵਿੱਚ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ ਜਦੋਂ ਕਿ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਕਰਨਾਲ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ ਜਦੋਂਕਿ ਨਾਰਨੌਲ ਦਾ ਘੱਟੋ-ਘੱਟ ਤਾਪਮਾਨ 12.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਰੋਹਤਕ, ਭਿਵਾਨੀ ਅਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 15.4, 13.7 ਅਤੇ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਿਮਲਾ ‘ਚ ਸ਼ਨਿਚਰਵਾਰ ਨੂੰ ਤਾਪਮਾਨ 23.2 ਡਿਗਰੀ ਸੈਲਸੀਅਸ ਸੀ ਤੇ ਇਹ 17 ਸਾਲਾਂ ‘ਚ ਫਰਵਰੀ ਦਾ ਸਭ ਤੋਂ ਗਰਮ ਦਿਨ ਸੀ। ਸ਼ਿਮਲਾ ਦਾ ਪਿਛਲਾ ਵੱਧ ਤਾਪਮਾਨ 19 ਫਰਵਰੀ 2006 ਨੂੰ 22.6 ਡਿਗਰੀ ਸੀ। ਇਥੇ ਸ਼ਨਿਚਰਵਾਰ ਨੂੰ ਤਾਪਮਾਨ 23.2 ਡਿਗਰੀ ਸੀ ਤੇ ਇਹ ਔਸਤ ਨਾਲੋਂ 11.4 ਡਿਗਰੀ ਵੱਧ ਹੈ।





News Source link

- Advertisement -

More articles

- Advertisement -

Latest article