23.9 C
Patiāla
Friday, May 3, 2024

ਦਿੱਲੀ ਨੂੰ ਬੁੱਧਵਾਰ ਨੂੰ ਮਿਲ ਸਕਦਾ ਹੈ ਨਵਾਂ ਮੇਅਰ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 21 ਫਰਵਰੀ

ਕੌਮੀ ਰਾਜਧਾਨੀ ਦਿੱਲੀ ਨੂੰ 22 ਫਰਵਰੀ ਨੂੰ ਨਵਾਂ ਮੇਅਰ ਮਿਲ ਸਕਦਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਮੇਅਰ ਦੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸੇ ਦਿਨ ਹੀ ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੀ ਵੀ ਚੋਣ ਹੋਵੇਗੀ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਿਛਲੇ ਹਫ਼ਤੇ ਨਿਗਮ ਦੀ ਹਾਊਸ ਮੀਟਿੰਗ 22 ਫਰਵਰੀ ਨੂੰ ਬੁਲਾਉਣ ਦੀ ਮਨਜ਼ੂਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 17 ਫਰਵਰੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੀ ਪਹਿਲੀ ਮੀਟਿੰਗ ਬੁਲਾਉਣ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਸੀ ਤਾਂ ਜੋ ਮੇਅਰ, ਡਿਪਟੀ ਮੇਅਰ ਅਤੇ ਸਥਾਈ ਮੈਂਬਰਾਂ ਦੀ ਚੋਣ ਦੀ ਤਰੀਕ ਤੈਅ ਕੀਤੀ ਜਾ ਸਕੇ।



News Source link

- Advertisement -

More articles

- Advertisement -

Latest article