41.8 C
Patiāla
Wednesday, May 15, 2024

ਐੱਨਆਈਏ ਨੇ ਦੇਸ਼ ਭਰ ’ਚ ਛਾਪਿਆਂ ਦੌਰਾਨ ਖ਼ਾਲਿਸਤਾਨੀ ਸਮਰਥਕ ਸਣੇ 6 ਨੂੰ ਗ੍ਰਿਫ਼ਤਾਰ ਕੀਤਾ

Must read


ਨਵੀਂ ਦਿੱਲੀ, 23 ਫਰਵਰੀ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਪਰਾਧਿਕ ਗਰੋਹਾਂ, ਦਹਿਸ਼ਤੀ ਸਮੂਹਾਂ ਅਤੇ ਡਰੱਗ ਮਾਫੀਆ ਦਰਮਿਆਨ ਗਠਜੋੜ ਮਾਮਲਿਆਂ ਸਬੰਧੀ ਨਾਮਜ਼ਦ ਅਤਿਵਾਦੀ ਦੇ ਕਰੀਬੀ ਸਹਿਯੋਗੀ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਐੱਨਆਈਏ ਵੱਲੋਂ ਗਠਜੋੜ ਦਾ ਪਰਦਾਫਾਸ਼ ਕਰਨ ਲਈ ਮੰਗਲਵਾਰ ਨੂੰ ਅੱਠ ਰਾਜਾਂ ਵਿੱਚ 76 ਥਾਵਾਂ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਹੋਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੈਨੇਡਾ ਸਥਿਤ  ਅਤਿਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਦਾ ਕਰੀਬੀ ਸਾਥੀ ਲੱਕੀ ਖੋਖਰ ਉਰਫ ਡੈਨਿਸ ਵੀ ਸ਼ਾਮਲ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਮਾਰੇ ਗਏ ਛਾਪਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਦੇ ਸਾਥੀ ਸ਼ਾਮਲ ਸਨ। ਪੰਜਾਬ ਦੇ ਬਠਿੰਡਾ ਦੇ ਰਹਿਣ ਵਾਲੇ ਖੋਖਰ ਨੂੰ ਮੰਗਲਵਾਰ ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਐੱਨਆਈਏ ਨੇ ਕਿਹਾ ਕਿ ਉਹ ਅਰਸ਼ ਡਾਲਾ ਦੇ ਸਿੱਧੇ ਅਤੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਉਸ ਨੇ ਉਸ ਲਈ ਭਰਤੀ ਕੀਤੀ ਸੀ, ਇਸ ਤੋਂ ਇਲਾਵਾ ਦਹਿਸ਼ਤਗਰਦੀ ਨਾਲ ਸਬੰਧਤ ਗਤੀਵਿਧੀਆਂ ਲਈ ਫੰਡ ਪ੍ਰਾਪਤ ਕੀਤਾ ਸੀ। ਖੋਖਰ ਤੋਂ ਇਲਾਵਾ ਐਨਆਈਏ ਨੇ ਲਖਵੀਰ ਸਿੰਘ, ਹਰਪ੍ਰੀਤ, ਦਲੀਪ ਬਿਸ਼ਨੋਈ, ਸੁਰਿੰਦਰ ਉਰਫ਼ ਚਿਕੂ ਚੌਧਰੀ ਅਤੇ ਹਰੀ ਓਮ ਉਰਫ਼ ਟੀਟੂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 



News Source link

- Advertisement -

More articles

- Advertisement -

Latest article