41.4 C
Patiāla
Monday, May 6, 2024

ਮੁਹਾਲੀ: ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 23 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਮੁੱਖ ਮੰਤਰੀ ਨੇ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐੱਚਐੱਮਈਐੱਲ ਬਠਿੰਡਾ, ਆਈਟੀਸੀ, ਪਲਕਸ਼ਾ ਯੂਨੀਵਰਸਿਟੀ, ਈਐੱਸਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ

ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀਜੀ ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏਆਈ ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐੱਲਐੱਲਪੀ ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇਸੀਐੱਸਏਡੀ ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇਕੇ ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article