31.7 C
Patiāla
Saturday, May 4, 2024

+2 ਦੇ ਅੰਗਰੇਜ਼ੀ ਵਿਸ਼ੇ ਦਾ ਅੱਜ ਹੋਣ ਵਾਲਾ ਪੇਪਰ ਲੀਕ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਮੁਲਤਵੀ ਕੀਤੀ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 24 ਫਰਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ।

ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ। ਸੂਤਰਾਂ ਅਨੁਸਾਰ ਅੱਜ ਹੋਣ ਵਾਲਾ ਬਾਰ੍ਹਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਕਾਰਨ ਬੋਰਡ ਮੈਨੇਜਮੈਂਟ ਨੇ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੋਰਡ ਨੇ ਕਿਹਾ ਕਿ ਅੱਜ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਤਰੀਕ ਬਾਰੇ ਸਬੰਧਤ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article