39.3 C
Patiāla
Saturday, May 11, 2024

ਕਬਾਇਲੀਆਂ ਦੀ ਭਲਾਈ ਲਈ 89 ਹਜ਼ਾਰ ਕਰੋੜ ਰੁਪਏ ਖਰਚਾਂਗੇ: ਸ਼ਾਹ

Must read


ਸਤਨਾ, 24 ਫਰਵਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਬਾਇਲੀਆਂ ਦੀ ਭਲਾਈ ਲਈ 89 ਹਜ਼ਾਰ ਕਰੋੜ ਰੁਪਏ ਖਰਚ ਰਹੀ ਹੈ ਜਦੋਂ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਦੇ ਕਾਰਜਕਾਲ ਦੌਰਾਨ ਮਹਿਜ਼ 24 ਹਜ਼ਾਰ ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ। ਇਹ ਗੱਲ ਅਮਿਤ ਸ਼ਾਹ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਸ਼ਾਬਰੀ ਮਾਤਾ ਜੈਅੰਤੀ ਮੌਕੇ ਕਰਵਾਏ ਗਏ ‘ਕੋਲ ਮਹਾਕੁੰਭ’ ਦੌਰਾਨ ਸੰਬੋਧਨ ਕਰਦਿਆਂ ਆਖੀ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਅੰਤ ਵਿੱਚ ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਨੁਸੂਚਿਤ ਕਬੀਲੇ ਚੋਣ ਅਮਲ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਸ਼ਾਹ ਨੇ ਕਿਹਾ,‘ਕਾਂਗਰਸ ਸਰਕਾਰ ਵੱਲੋਂ ਕਬਾਇਲੀ ਭਾਈਚਾਰਿਆਂ ਲਈ 24 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਸ ਰਕਮ ਨੂੰ 89 ਹਜ਼ਾਰ ਕਰੋੜ ਤੱਕ ਵਧਾ ਦਿੱਤਾ ਗਿਆ ਹੈ।’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਮਗਰੋਂ ਸਭ ਤੋਂ ਲੰਬਾ ਸਮਾਂ ਦੇਸ਼ ’ਤੇ ਹਕੂਮਤ ਕੀਤੀ ਹੈ ਪਰ ਇਸ ਨੇ ਕਦੇ ਵੀ ਕਬਾਇਲੀ ਭਾਈਚਾਰੇ ਵਿੱਚੋਂ ਕਿਸੇ ਨੂੰ ਰਾਸ਼ਟਰਪਤੀ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਬਾਇਲੀ ਪਰਿਵਾਰ ਦੀ ਔਰਤ ਨੂੰ ਉੱਚੇ ਅਹੁਦੇ ’ਤੇ ਬਿਠਾਉਣ ਦਾ ਭਰੋਸਾ ਦਿੱਤਾ ਸੀ ਜੋ ਉਨ੍ਹਾਂ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਦਾ ਅਹੁਦਾ ਨਿਵਾਜ ਕੇ ਪੂਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਕਬਾਇਲੀਆਂ ਨੂੰ ਮਾਣ-ਸਨਮਾਨ ਦੇਣ ਲਈ ਯਾਦਗਾਰਾਂ ਦੀ ਉਸਾਰੀ ਕਰਵਾ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article