26.6 C
Patiāla
Sunday, April 28, 2024

ਸੁਖਬੀਰ ਬਾਦਲ ਤੇ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਸਾਜ਼ਿਸ਼ਘਾੜੇ: ਜਾਂਚ ਟੀਮ

Must read


ਜਸਵੰਤ ਜੱਸ

ਫਰੀਦਕੋਟ, 24 ਫਰਵਰੀ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸਨ। ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਵੱਲੋਂ ਰਚੀ ਗਈ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਕਥਿਤ ਵੱਡੀ ਭੂਮਿਕਾ ਨਿਭਾਈ। ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਇਸ ਚਲਾਨ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਦੋਸ਼ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਸੁਣਵਾਈ ਦੀ ਅਗਲੀ ਤਰੀਕ 6 ਮਾਰਚ ਨਿਰਧਾਰਤ ਕੀਤੀ ਹੈ। ਉਦੋਂ ਤੱਕ ਅਦਾਲਤ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀ ਘੋਖ ਪੜਤਾਲ ਕਰੇਗੀ। 





News Source link

- Advertisement -

More articles

- Advertisement -

Latest article