32.5 C
Patiāla
Tuesday, May 7, 2024

ਅਜਨਾਲਾ ਘਟਨਾ: ਬਿਕਰਮ ਮਜੀਠੀਆ ‘ਆਪ’ ਸਰਕਾਰ ’ਤੇ ਵਰ੍ਹੇ

Must read


ਅੰਮ੍ਰਿਤਸਰ, 25 ਫਰਵਰੀ

ਅਜਨਾਲਾ ਘਟਨਾ ਮਾਮਲੇ ਵਿੱਚ ਠੋਸ ਕਾਰਵਾਈ ਨਾ ਕਰਨ ’ਤੇ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਜ਼ਿਕਰਯੋਗ ਹੈ ਕਿ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਥਾਣੇ ਵਿੱਚ ਦਾਖਲ ਹੋ ਗਏ ਸਨ ਤੇ ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਹਿੰਸਕ ਘਟਨਾ ਵਿੱਚ ਛੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਜ਼ਖ਼ਮੀਆਂ ਵਿੱਚ ਐੱਸਪੀ (ਅੰਮ੍ਰਿਤਸਰ ਰੂਰਲ) ਜੁਗਰਾਜ ਸਿੰਘ ਵੀ ਸ਼ਾਮਲ ਹਨ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਉਨ੍ਹਾਂ ਦਾ ਹਾਲ ਜਾਣਿਆ। ਸ੍ਰੀ ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਡੀਜੀਪੀ ਵੀ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕਰਨ ’ਚ ਨਾਕਾਮ ਰਹੇ ਹਨ। -ਪੀਟੀਆਈ





News Source link

- Advertisement -

More articles

- Advertisement -

Latest article