30.9 C
Patiāla
Thursday, May 16, 2024

ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ

Must read


ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 25 ਫਰਵਰੀ

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਚਾਰ ਰੋਜ਼ਾ ਅੰਤਰ ਯੂਨੀਵਰਸਿਟੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ (ਪੁਰਸ਼) ਕਰਵਾਈ ਗਈ। ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਨੇ 33 ਅੰਕ ਪ੍ਰਾਪਤ ਕਰਕੇ ਖਿਤਾਬ ਆਪਣੇ ਨਾਮ ਕੀਤਾ। ਭਾਰਥਿਆਰ ਯੂਨੀਵਰਸਿਟੀ 24 ਅੰਕਾਂ ਨਾਲ ਦੂਜੇ ਅਤੇ ਤਾਮਿਲਨਾਡੂ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਯੂਨੀਵਰਸਟੀ 23 ਅੰਕਾਂ ਨਾਲ ਤੀਜੇ ਸਥਾਨ ’ਤੇ ਰਹੀ। ਇਨਾਮ ਵੰਡ ਸਮਾਰੋਹ ਵਿੱਚ ਉਪ ਕੁਲਪਤੀ ਡਾ. ਐੱਸਕੇ ਬਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ। ਡਾ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਤੋਂ 115 ਯੂਨੀਵਰਸਿਟੀਆਂ ਦੇ ਲਗਪਗ 700 ਪ੍ਰਤੀਯੋਗੀਆਂ ਨੇ ਭਾਗ ਲਿਆ। ਰਜਿਸਟਰਾਰ ਡਾ. ਜਗਤਾਰ ਸਿੰਘ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਲਵਲੀਨ ਸੱਚਦੇਵਾ ਤੇ ਕਨਿਕਾ ਨੇ ਨਿਭਾਈ।





News Source link

- Advertisement -

More articles

- Advertisement -

Latest article