40.7 C
Patiāla
Saturday, May 4, 2024

ਬਜਟ ਸੈਸ਼ਨ ਦੀ ਪ੍ਰਵਾਨਗੀ ਸਬੰਧੀ ਫ਼ੈਸਲਾ ਇਤਿਹਾਸਕ: ਭਗਵੰਤ ਮਾਨ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦੇ 3 ਮਾਰਚ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੀ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਅੱਜ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, ‘‘ਪੰਜਾਬ ’ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਹੁਣ ਤਿੰਨ ਕਰੋੜ ਪੰਜਾਬੀਆਂ ਦੀ ਆਵਾਜ਼ ਵਿਧਾਨ ਸਭਾ ਦਾ ਸੈਸ਼ਨ ਬਿਨਾਂ ਕਿਸੇ ਰੋਕ-ਟੋਕ ਤੋਂ ਚੱਲੇਗਾ।’’ ਉਨ੍ਹਾਂ ਦੋਸ਼ ਲਾਇਆ ਕਿ ਰਾਜਪਾਲ ਨੇ ਜਾਣ-ਬੁੱਝ ਕੇ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇਣ ਤੋਂ ਟਾਲਾ ਵੱਟਿਆ ਸੀ ਪਰ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 21 ਫਰਵਰੀ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ 3 ਤੋਂ 24 ਮਾਰਚ ਤੱਕ ਬਜਟ ਸੈਸ਼ਨ ਸੱਦਣ ਸਬੰਧੀ ਫ਼ੈਸਲਾ ਲਿਆ ਗਿਆ ਸੀ। ਰਾਜਪਾਲ ਨੇ ਕੁਝ ਪੁਰਾਣੇ ਪੱਤਰਾਂ ਦਾ ਹਵਾਲਾ ਦਿੰਦਿਆਂ ਬਜਟ ਸੈਸ਼ਨ ਦੀ ਪ੍ਰਵਾਨਗੀ ਨੂੰ ਰੋਕ ਲਿਆ ਸੀ। ਪੰਜਾਬ ਸਰਕਾਰ ਨੇ ਸੈਸ਼ਨ ਦੀ ਪ੍ਰਵਾਨਗੀ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 





News Source link

- Advertisement -

More articles

- Advertisement -

Latest article