41.6 C
Patiāla
Saturday, May 18, 2024

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

Must read


ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ ਵਿੱਚ ਆਪਣੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਰਜ਼ੀ ’ਤੇ ਭਲਕੇ ਸ਼ਨਿਚਰਵਾਰ ਨੂੰ ਵਿਸ਼ੇਸ਼ ਜੱਜ ਐੱਮ ਕੇ ਨਾਗਪਾਲ ਕੋਲ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸੀਬੀਆਈ ਨੇ ਸਿਸੋਦੀਆ ਨੂੰ ਬੀਤੇ ਐਤਵਾਰ ਅੱਠ ਘੰਟੇ ਦੀ ਪੁੱਛ-ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਉਹ 4 ਮਾਰਚ ਤੱਕ ਸੀਬੀਆਈ ਰਿਮਾਂਡ ’ਤੇ ਹਨ।



News Source link

- Advertisement -

More articles

- Advertisement -

Latest article