33.5 C
Patiāla
Friday, May 3, 2024

ਪੰਜਾਬ ਦੀ ਨਵੀਂ ਆਬਕਾਰੀ ਨੀਤੀ ਵਿਰੁੱਧ ਸੜਕਾਂ ’ਤੇ ਉਤਰੀ ਭਾਜਪਾ

Must read


ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 3 ਮਾਰਚ

ਇੱਥੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਭਾਜਪਾ ਆਗੂਆਂ ਨੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਤੇ ਲਖਵਿੰਦਰ ਕੌਰ ਗਰਚਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਕਮਲਦੀਪ ਸੈਣੀ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਜੋ ਨੀਤੀ ਵਿਚਲੇ ਕਥਿਤ ਭ੍ਰਿਸ਼ਟਾਚਾਰ ਦਾ ਸੱਚ ਸਾਹਮਣੇ ਆ ਸਕੇ। ਭਾਜਪਾ ਆਗੂਆਂ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਸਰਕਾਰ ਆਪਣੇ ਚਹੇਤੇ ਵਾਪਰੀਆਂ ਨੂੰ ਸਾਰਾ ਕਾਰੋਬਾਰ ਸੌਂਪਣ ਦੀ ਤਿਆਰੀ ਵਿੱਚ ਹੈ। ਇਸ ਦੌਰਾਨ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਤੇ ਲਖਵਿੰਦਰ ਕੌਰ ਗਰਚਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਪੁਲੀਸ ਵੀ ਸੁਰੱਖਿਅਤ ਨਹੀਂ ਹੈ।

ਸ੍ਰੀ ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ’ਚ ਅੱਜ ਭਾਜਪਾ ਆਗੂਆਂ ਵੱਲੋਂ ਡੀਸੀ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਸਾਬਕਾ ਮੰਤਰੀ ਡਾ. ਹਰਬੰਸ ਲਾਲ, ਕੁਲਦੀਪ ਸਿੰਘ ਸਿੱਧੂਪੁਰ, ਦੇਵੀ ਦਿਆਲ ਪਰਾਸ਼ਰ, ਭਾਜਪਾ ਐੱਸ.ਸੀ. ਮੋਰਚੇ ਦੀ ਸੂਬਾ ਮੀਤ ਪ੍ਰਧਾਨ ਡਾ. ਦੀਪਕ ਜੋਤੀ, ਆਦਿ ਦੀ ਮੌਜੂਦਗੀ ’ਚ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਹੀ ਪੰਜਾਬ ਲਈ ਬਣਾਈ ਨਵੀਂ ਆਬਕਾਰੀ ਨੀਤੀ ’ਚ ਵੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ ਜਿਸ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ।





News Source link

- Advertisement -

More articles

- Advertisement -

Latest article