35.2 C
Patiāla
Tuesday, April 30, 2024

ਮਨੀਕਰਨ ’ਚ ਸੈਲਾਨੀਆ ਨੇ ਹੁੱਲੜਬਾਜ਼ੀ ਕੀਤੀ, ਪੰਜਾਬ ਤੇ ਹਿਮਾਚਲ ਦੇ ਡੀਜੀਪੀਜ਼ ਨੇ ਆਪਸ ’ਚ ਕੀਤੀ ਗੱਲ

Must read


ਦੀਪੇਂਦਰ ਮੰਟਾ

ਮੰਡੀ, 6 ਮਾਰਚ

ਕੁੱਲੂ ਜ਼ਿਲ੍ਹੇ ਦੇ ਮਨੀਕਰਨ ‘ਚ ਐਤਵਾਰ ਰਾਤ ਨੂੰ ਪੰਜਾਬ ਦੇ ਕੁੱਝ ਸੈਲਾਨੀਆਂ ਨੇ ਕਥਿਤ ਹੰਗਾਮਾ ਕੀਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਜਿਸ ‘ਚ ਕੁਝ ਸੈਲਾਨੀ ਹੰਗਾਮਾ ਕਰਦੇ ਹੋਏ ਅਤੇ ਘਰਾਂ ‘ਤੇ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ ਤੇ ਇਸ ਦੌਰਾਨ ਕਾਰਾਂ ਦੀ ਭੰਨਤੋੜ ਵੀ ਕੀਤੀ ਗਈ। ਇਸ ਤੋਂ ਇਲਾਵਾ ਕਥਿਤ ਤੌਰ ‘ਤੇ ਕੁਝ ਸਥਾਨਕ ਲੋਕਾਂ ਦੀ ਕੁੱਟਮਾਰ ਵੀ ਕੀਤੀ, ਜਿਸ ਨਾਲ ਦਹਿਸ਼ਤ ਪੈਦਾ ਹੋ ਗਈ। ਮਨੀਕਰਨ ਪ੍ਰਸਿੱਧ ਧਾਰਮਿਕ ਅਤੇ ਸੈਰ-ਸਪਾਟਾ ਸਥਾਨ ਹੈ। ਕੁੱਲੂ ਦੀ ਐੱਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਉਹ ਹੁੱਲੜਬਾਜਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ਅਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਹਿਸ ਤੋਂ ਬਾਅਦ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ। ਸੜਕ ਕਿਨਾਰੇ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ। ਐੱਸਪੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸਵਾਗਤ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਗੱਲ ਕੀਤੀ। ਟਵੀਟ ਵਿੱਚ ਗੌਰਵ ਯਾਦਵ ਨੇ ਕਿਹਾ ਕਿ ਮਨੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ। 





News Source link

- Advertisement -

More articles

- Advertisement -

Latest article