36.3 C
Patiāla
Tuesday, May 7, 2024

ਹੋਲਾ ਮਹੱਲਾ: 20 ਟੀਮਾਂ ਨੇ ਦਿਖਾਏ ਗਤਕੇ ਦੇ ਜੌਹਰ

Must read


ਪੱਤਰ ਪ੍ਰੇਰਕ

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ

ਹੋਲਾ-ਮਹੱਲਾ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿੱਚ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ। ਇਸ ਵਿਚ 20 ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਜਥੇਦਾਰ ਹਰਪ੍ਰੀਤ ਸਿੰਘ ਜਥੇਦਾਰ, ਜਥੇਦਾਰ ਰਘੁਬੀਰ ਸਿੰਘ ਤੇ ਬਾਬਾ ਬਲਬੀਰ ਸਿੰਘ ਸਣੇ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਉੱਘੇ ਵਿਦਵਾਨ ਪ੍ਰੋ. ਅੱਛਰੂ ਸਿੰਘ, ਸੰਤ ਅਮੀਰ ਸਿੰਘ ਜਵੱਦੀ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਗਿਆਨੀ ਪ੍ਰਿਤਪਾਲ ਸਿੰਘ ਨੂੰ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਗਦ ਰਕਮ ਦੇ ਕੇ ਸਨਮਾਨਿਆ ਗਿਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਦਾ ਹਰ ਸਾਲ ਵੱਖ-ਵੱਖ ਐਵਾਰਡਾਂ ਨਾਲ ਸਨਮਾਨ ਕਰਨਾ ਚੰਗੀ ਪਿਰਤ ਹੈ। ਬਾਬਾ ਬਲਬੀਰ ਸਿੰਘ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਣੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।

ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਆ ਗਿਆ। ਬੁੱਢਾ ਦਲ ਵੱਲੋਂ ਬਾਬਾ ਜਸਵਿੰਦਰ ਸਿੰਘ ਜੱਸੀ ਯੂਐਸਏ ਅਤੇ ਕਰਨਰਾਜਵੀਰ ਸਿੰਘ ਨੇ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਰਹਿਣ ਵਾਲੀਆਂ ਜੇਤੂ ਟੀਮਾਂ ਨੂੰ ਵਿਸ਼ੇਸ਼ ਟਰਾਫੀਆਂ, ਸਰਟੀਫਿਕੇਟ ਤੇ ਨਕਦ ਰਾਸ਼ੀ ਨਾਲ ਸਨਮਾਨਿਆਂ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੋਸਟਰ ਰਲੀਜ਼ ਕੀਤਾ ਗਿਆ।



News Source link

- Advertisement -

More articles

- Advertisement -

Latest article