29.1 C
Patiāla
Sunday, May 5, 2024

ਪੰਜਾਬ ਸਰਕਾਰ ਦੇ ਬਜਟ ਦੀਆਂ ਮੁੱਖ ਝਲਕੀਆਂ

Must read


ਇਸ ਵਾਰ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ

ਬਜਟ ਵਿਚ ਪਿਛਲੇ ਸਾਲ ਨਾਲੋਂ 26 ਫ਼ੀਸਦੀ ਦਾ ਵਾਧਾ

ਖੇਤੀ

ਖ਼ੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ-ਵਿੱਤ ਮੰਤਰੀ

ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼

ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ

ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ

ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ

ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ

ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ

ਸਿੱਖਿਆ

ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫ਼ੀਸਦੀ ਵੱਧ ਹੈ।

ਖੇਡਾਂ

ਖ਼ੇਡ ਬਜਟ ਵਿਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ

ਖ਼ੇਡਾਂ ਦੀ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ

ਖ਼ੇਡਾਂ ਦਾ ਸਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼

ਸਿਹਤ

4781 ਕਰੋੜ ਰੁਪੲੇ ਸਿਹਤ ਖੇਤਰ ਲਈ ਰੱਖ ਗਏ ਹਨ।

ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ

ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ

ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ

ਫ਼ਾਜ਼ਿਲਕਾ ਵਿਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ

ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ

ਆਮ ਆਦਮੀ ਕਲੀਨਿਕਾਂ ਲਈ ਬਜਟ ਵਿਚ ਕੁਝ ਨਹੀਂ

ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ

ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ

ਕਾਨੂੰਨ ਵਿਵਸਥਾ

ਪੰਜਾਬ ਦੀ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਦਾ ਬਜਟ

ਇਸ ਵਿਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ

ਪੁਲੀਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ

ਪੁਲੀਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ

ਸਰਹੱਦ ਦੇ ਨੇੜਲੇ ਪਿੰਡਾਂ ਵਿਚ ਸੀਸੀਟੀਵੀ ਕੈਮਰੇ ਲੱਗਣਗੇ

ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼





News Source link

- Advertisement -

More articles

- Advertisement -

Latest article