29.9 C
Patiāla
Monday, May 13, 2024

ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼: ਤਿਵਾੜੀ

Must read


ਪੱਤਰ ਪ੍ਰੇਰਕ

ਸ੍ਰੀ ਆਨੰਦਪੁਰ ਸਾਹਿਬ, 10 ਮਾਰਚ

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਇੱਥੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਇੱਕ ਸਾਲ ਹੋ ਚੁੱਕਾ ਹੈ ਪਰ ਸੂਬੇ ’ਚ ਵਾਪਰੀਆਂ ਘਟਨਾਵਾਂ ਕਾਰਨ ਲੋਕ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਇਸ ਵਿੱਚ ਫੇਲ੍ਹ ਹੋਈ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਅਗਲੀ ਲੋਕ ਸਭਾ ਚੋਣ ਸ੍ਰੀ ਆਨੰਦਪੁਰ ਸਾਹਿਬ ਤੋਂ ਹੀ ਲੜਨਗੇ।

ਇੱਥੇ ਨਗਰ ਕੌਂਸਲ ਦਫ਼ਤਰ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਵਿਧਾਨ ਸਭਾ ਵਿੱਚ ਬੀਤੇ ਦਿਨੀਂ ਹੋਈ ਬਹਿਸ ਦੌਰਾਨ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਭਾਸ਼ਾ ਦੀ ਮਰਿਆਦਾ ਨਹੀਂ ਭੁੱਲਣੀ ਚਾਹੀਦੀ। ਕਿਸੇ ਦੀ ਆਲੋਚਨਾ ਚੰਗੇ ਸ਼ਬਦਾਂ ਨਾਲ ਵੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਸੰਸਦ ਮੈਂਬਰ ਨੇ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਨੂੰ 15 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਸੰਸਦ ਮੈਂਬਰ ਤਿਵਾੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿਵਾੜੀ ਵੱਲੋਂ ਕਮੇਟੀ ਦੀਆਂ ਲੋੜਾਂ ਨੂੰ ਸਮਝਿਆ ਗਿਆ ਹੈ ਅਤੇ ਇਹ ਪੈਸਾ ਇਲਾਕੇ ਦੇ ਵਿਕਾਸ ’ਤੇ ਖਰਚਿਆ ਜਾਵੇਗਾ।





News Source link

- Advertisement -

More articles

- Advertisement -

Latest article