39 C
Patiāla
Saturday, April 27, 2024

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਵਿਸ਼ੇਸ਼ ਹਦਾਇਤ

Must read


ਆਤਿਸ਼ ਗੁਪਤਾ

ਚੰਡੀਗੜ੍ਹ, 12 ਮਾਰਚ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ ’ਤੇ ਪਹੁੰਚਣ ਦੇ ਨਾਲ ਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ ਤਾਂ ਉਹ ਵਿਅਕਤੀ ਨਿੱਜੀ ਤੌਰ ’ਤੇ ਉਨ੍ਹਾਂ ਨਾਲ ਪੁਲੀਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਅਗਲੇ ਤਿੰਨ ਵੀਰਵਾਰ — 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ’ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ।





News Source link

- Advertisement -

More articles

- Advertisement -

Latest article