32.3 C
Patiāla
Sunday, April 28, 2024

ਨਸ਼ੇ ਦੀ ਓਵਰਡੋਜ਼ ਕਾਰਨ ਬਜਰੌਰ ਦੇ ਨੌਜਵਾਨ ਦੀ ਮੌਤ

Must read


ਪੱਤਰ ਪ੍ਰੇਰਕ

ਗੜ੍ਹਸ਼ੰਕਰ, 11 ਮਾਰਚ

ਕਸਬਾ ਮਾਹਿਲਪੁਰ ਦੇ ਵਾਰਡ ਨੰਬਰ-11 ਦੇ ਮੁਹੱਲਾ ਸੈਂਹਸਿਆਂ ਕੋਲ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੇੜਿਓਂ ਸਰਿੰਜ ਵੀ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਅਬਦੁੱਲ ਖਾਨ (32) ਵਾਸੀ ਪਿੰਡ ਬਜਰੌਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਰਾਹਗੀਰਾਂ ਨੇ ਮੁਹੱਲਾ ਸੈਂਹਸਿਆਂ ਵਿੱਚ ਇੱਕ ਨੌਜਵਾਨ ਦੀ ਲਾਸ਼ ਦੇਖਣ ਮਗਰੋਂ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ। ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਅਬਦੁਲ ਨਸ਼ਾ ਕਰਨ ਦਾ ਆਦੀ ਸੀ। ਪੁਲੀਸ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੁਲੀਸ ਨੇ ਨੌਜਵਾਨ ਦੇ ਵਾਰਸਾਂ ਨੂੰ ਇਸ ਦੀ ਸੂਚਨਾ ਦੇ ਕੇ ਲਾਸ਼ ਪੋਸਟਮਾਰਟਮ ਲਈ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ।  





News Source link

- Advertisement -

More articles

- Advertisement -

Latest article